ਸਰਕਾਰੀ ਸਕੂਲ ''ਚ ਦਾਖ਼ਲ ਹੋ ਅਣਪਛਾਤੇ ਵਿਅਕਤੀਆਂ ਨੇ ਤੋੜੇ ਕੈਮਰੇ

Tuesday, Feb 20, 2024 - 06:18 PM (IST)

ਸਰਕਾਰੀ ਸਕੂਲ ''ਚ ਦਾਖ਼ਲ ਹੋ ਅਣਪਛਾਤੇ ਵਿਅਕਤੀਆਂ ਨੇ ਤੋੜੇ ਕੈਮਰੇ

ਤਰਨਤਾਰਨ (ਰਮਨ)-ਸਰਕਾਰੀ ਸਕੂਲ ਵਿਚ ਦਾਖ਼ਲ ਹੋ ਕੇ ਕੈਮਰਿਆਂ ਦੀ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਬਤ ਥਾਣਾ ਸਦਰ ਤਰਨਤਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਸੰਦੀਪ ਕੌਰ ਸਕੱਤਰ ਸਕੂਲ ਮੈਨੇਜਮੈਂਟ ਕਮੇਟੀ ਸਰਕਾਰੀ ਐਲੀਮੈਂਟਰੀ ਸਕੂਲ ਨੌਰੰਗਾਬਾਦ ਨੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ 9 ਫਰਵਰੀ ਨੂੰ ਸਕੂਲ ਵਿਚ ਪੰਜ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਗਏ ਸਨ, ਜੋ 12 ਫਰਵਰੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਤੋੜਨ ਉਪਰੰਤ ਨਾਲ ਲੈ ਗਿਆ। ਇਸ ਸਬੰਧੀ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News