ਫਿਰੌਤੀ ਨਾ ਦੇਣ ’ਤੇ ਅਣਪਛਾਤਿਆਂ ਨੇ ‘ਆਪ’ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ

Thursday, Jul 18, 2024 - 12:45 PM (IST)

ਫਿਰੌਤੀ ਨਾ ਦੇਣ ’ਤੇ ਅਣਪਛਾਤਿਆਂ ਨੇ ‘ਆਪ’ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ

ਅੱਚਲ ਸਾਹਿਬ(ਗੋਰਾ ਚਾਹਲ)- ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਪਿੰਡ ਵੈਰੋ ਨੰਗਲ ਵਿਖੇ ਫਿਰੌਤੀ ਨਾ ਦੇਣ ’ਤੇ ਅਣਪਛਾਤਿਆਂ ਵੱਲੋਂ ਰਾਤ ਸਮੇਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਮਾਸਟਰ ਨਰਿੰਦਰ ਨਰਿੰਦਰ ਸਿੰਘ ਬਾਠ ਪੁੱਤਰ ਅਜੀਤ ਸਿੰਘ ਨੇ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਮੈਨੂੰ ਇਕ ਨੰਬਰ ਤੋਂ ਫੋਨ ਆਇਆ ਅਤੇ ਮੇਰੇ ਕੋਲੋਂ 10 ਲੱਖ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਦੇਖ ਲੈਣਾ ਤੁਹਾਡਾ ਹਾਲ ਕੀ ਹੋਵੇਗਾ, ਜਿਸ ਦੀ ਸੂਚਨਾ ਮੈਂ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਦਿੱਤੀ। ਇਸ ਤੋਂ ਬਾਅਦ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਾ ਕਰਨ ਤੋਂ ਬਾਅਦ ਲਗਾਤਾਰ ਫਿਰੌਤੀ ਦੀ ਮੰਗ ਕਰਨ ਵਾਲੇ ਦੇ ਫੋਨ ਆ ਰਹੇ ਸੀ। ਫਿਰੌਤੀ ਨਾ ਦੇਣ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਰਾਤ ਦੇ ਸਮੇਂ ਕਰੀਬ ਤਿੰਨ ਫਾਇਰ ਕੀਤੇ ਗਏ, ਜਿਨ੍ਹਾਂ ’ਚੋਂ ਦੋ ਫਾਇਰ ਗੇਟ ਦੇ ਨਾਲ ਦੀਵਾਰ ’ਤੇ ਲੱਗੇ ਅਤੇ ਇਕ ਫਾਇਰ ਗੇਟ ਦੇ ਅੰਦਰ ਦੀ ਦੀਵਾਰ ’ਤੇ ਜਾ ਲੱਗਾ।

ਇਹ ਵੀ ਪੜ੍ਹੋ-ਹੋਟਲ ’ਚ ਪੁਲਸ ਦੀ ਰੇਡ, ਚੌਥੀ ਮੰਜ਼ਿਲ ਤੋਂ 2 ਥਾਈ ਕੁੜੀਆਂ ਨੇ ਮਾਰੀ ਛਾਲ, ਕਈ ਔਰਤਾਂ ਗ੍ਰਿਫ਼ਤਾਰ

ਜਦੋਂ ਮੈਂ ਉੱਠ ਕੇ ਦੇਖਿਆ ਤਾਂ ਅਣਪਛਾਤੇ ਵਿਅਕਤੀ ਫਾਇਰ ਕਰਕੇ ਗੁਰਦੁਆਰਾ ਗੁਰੂਆਣਾ ਸਾਹਿਬ ਵਾਲੀ ਸੜਕ ਨੂੰ ਚਲੇ ਗਏ, ਜਿਸ ਦੀ ਸੂਚਨਾ ਥਾਣਾ ਰੰਗੜ ਨੰਗਲ ਨੂੰ ਦਿੱਤੀ। ਮੌਕੇ ’ਤੇ ਪਹੁੰਚੇ ਥਾਣਾ ਰੰਗੜ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਨਿਸ਼ਾਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਥਾਣੇ ਦਰਖਾਸਤ ਆਈ ਸੀ, ਜਿਸ ਤੋਂ ਬਾਅਦ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News