ਬਟਾਲਾ ਨੇੜੇ ਅਣਪਛਾਤੇ ਵਿਅਕਤੀਆਂ ਨੇ ਇਕ ਘਰ ’ਤੇ ਚਲਾਈਆਂ ਤਾਬੜਤੋੜ ਗੋਲੀਆਂ
Thursday, Jul 09, 2026 - 06:30 PM (IST)
ਬਟਾਲਾ (ਬੇਰੀ)- ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਬੱਲ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ’ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਘਟਨਾ ’ਚ ਰਾਹਤ ਦੀ ਗੱਲ ਇਹ ਰਹੀ ਸੀ ਕਿ ਇਸ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਘਟਨਾ ਨੂੰ ਲੈ ਕੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੰਵਲਜੀਤ ਸਿੰਘ ਵਾਸੀ ਪਿੰਡ ਬੱਲ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ’ਚ ਮੌਜੂਦ ਸਨ ਕਿ ਅਚਾਨਕ ਉਨ੍ਹਾਂ ਨੂੰ ਆਪਣੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਅਵਾਜ਼ ਸੁਣਾਈ ਦਿੱਤੀ। ਉਨ੍ਹਾਂ ਕਿਹਾ ਕਿ ਜਦ ਕੁਝ ਦੇਰ ਬਾਅਦ ਉਨ੍ਹਾਂ ਘਰ ਦੇ ਬਾਹਰ ਜਾ ਕੇ ਦੇਖਿਆ ਤਾਂ ਘਰ ਦੇ ਗੇਟ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਕਰੀਬ 7 ਰਾਊਂਡ ਫਾਇਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਥਾਣਾ ਸਦਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ
ਓਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੇ ਐੱਸ.ਐੱਚ.ਓ ਬਿਕਰਮ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਐੱਚ.ਓ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਵਾਰਦਾਤ ਵਾਲੀ ਥਾਂ ਤੋਂ ਗੋਲੀਆਂ ਦੇ 6 ਖੋਲ ਬਰਾਮਦ ਹੋਏ ਹਨ ਅਤੇ ਪੁਲਸ ਵਲੋਂ ਆਸ ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਇਸ ਸੰਬੰਧੀ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
