ਕਾਂਗਰਸੀ ਆਗੂ ਦੇ ਘਰ ਦੇ ਬਾਹਰ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਘਟਨਾ cctv ''ਚ ਕੈਦ

02/18/2024 6:37:46 PM

ਰਈਆ (ਹਰਜੀਪ੍ਰੀਤ)-ਬੀਤੀ ਰਾਤ ਕੁਝ ਅਣਪਛਾਤਿਆਂ ਵੱਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦਾ ਸਮਾਚਾਰ ਹੈ। ਗੁਰਮੇਜ ਸਿੰਘ ਚੀਮਾ ਪੁੱਤਰ ਗੁਲਜਾਰ ਸਿੰਘ ਵਾਰਡ ਨੰ. 5 ਵਾਸੀ ਫੇਰੂਮਾਨ ਰੋਡ ਰਈਆ ਨੇ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਅਤੇ ਪੁਲਸ ਚੌਕੀ ਰਈਆ ਵਿਖੇ ਦਿੱਤੀਆਂ ਦਰਖਾਸਤਾਂ ਦਿਖਾਉਂਦੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜ ਕੇ 12 ਮਿੰਟ ’ਤੇ ਦੋ ਨਕਾਬਪੋਸ਼ ਮੋਟਰ ਸਾਈਕਲ ਸਵਾਰਾਂ ਨੇ ਆ ਕੇ ਮੇਰੇ ਘਰ ਦੇ ਗੇਟ ਬਾਹਰ ਲੱਗੀ ਘੰਟੀ ਖੜਕਾਈ ਤੇ ਉਸ ਤੋਂ ਬਾਅਦ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ, ਇਸ ਉਪਰੰਤ ਮੋਟਰ ਸਾਈਕਲ ਭਜਾ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਉਕਤ ਨਕਾਬਪੋਸ਼ਾਂ ਦੀਆਂ ਉਨ੍ਹਾਂ ਦੇ ਆਂਢ-ਗੁਆਂਢ ਦੇ ਘਰਾਂ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਤਸਵੀਰਾਂ ਵੀ ਕੈਦ ਹੋ ਗਈਆਂ ਹਨ।

ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

ਚੀਮਾ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਨਕਾਬਪੋਸ਼ਾਂ ਦੀ ਭਾਲ ਕਰ ਕੇ ਉਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਾ ਕਰ ਸਕੇ। ਇਸ ਮੌਕੇ ਉਨ੍ਹਾਂ ਨਾਲ ਕੁਲਵਿੰਦਰ ਸਿੰਘ ਆੜ੍ਹਤੀ ਅਤੇ ਹੋਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ :  ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News