ਕਿਸਾਨ ਆਗੂ ਦੇ ਘਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ

Monday, Nov 02, 2026 - 11:24 AM (IST)

ਕਿਸਾਨ ਆਗੂ ਦੇ ਘਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)-ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕੀ ਪਿੰਡ ਲੱਧਾ ਮੁੰਡਾ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇਕ ਸੀਨੀਅਰ ਕਿਸਾਨ ਆਗੂ ਦੇ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ’ਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ-ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਆਗੂ ਗੁਰਮੇਜ ਸਿੰਘ ਪੁੱਤਰ ਦਲਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਜਦੋਂ ਉਹ ਆਪਣੀ ਪਤਨੀ ਨਾਲ ਘਰ ’ਚ ਮੌਜੂਦ ਸਨ, ਤਾਂ ਅਚਾਨਕ ਬਾਹਰੋਂ ਤਾਬੜਤੋੜ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਜਦੋਂ ਉਨ੍ਹਾਂ ਨੇ ਹਿੰਮਤ ਕਰ ਕੇ ਬਾਹਰ ਆ ਕੇ ਦੇਖਿਆ ਤਾਂ ਘਰ ਦੇ ਮੁੱਖ ਲੋਹੇ ਦੇ ਗੇਟ ’ਤੇ ਗੋਲੀਆਂ ਦੇ ਚਾਰ ਨਿਸ਼ਾਨ ਮਿਲੇ ਅਤੇ ਨਜ਼ਦੀਕ ਗਲੀ ’ਚੋਂ ਚਾਰ ਚੱਲੇ ਹੋਏ ਕਾਰਤੂਸਾਂ ਦੇ ਖੋਲ ਬਰਾਮਦ ਹੋਏ।

ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼

ਗੁਰਮੇਜ ਸਿੰਘ ਨੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੀਆਂ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ, ਜਿਸ ਬਾਰੇ ਥਾਣਾ ਘੁਮਾਣ ਦੀ ਪੁਲਸ ਨੂੰ ਪਹਿਲਾਂ ਹੀ ਲਿਖਤੀ ਦਰਖ਼ਾਸਤ ਦਿੱਤੀ ਗਈ ਸੀ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਵਿਦੇਸ਼ ’ਚ ਰਹਿੰਦੇ ਹਨ ਅਤੇ ਘਰ ’ਚ ਉਹ ਦੋਵੇਂ ਪਤੀ-ਪਤਨੀ ਹੀ ਇਕੱਲੇ ਰਹਿੰਦੇ ਹਨ, ਜਿਸ ਕਾਰਨ ਪਰਿਵਾਰ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਡਰਾਇਆ ਹੋਇਆ ਹੈ।

ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਘੁਮਾਣ ਸੁਰਿੰਦਰਪਾਲ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਸ ਨੇ ਗੋਲੀਆਂ ਦੇ ਖੋਲ ਕਬਜ਼ੇ ਵਿੱਚ ਲੈ ਲਏ ਹਨ ਅਤੇ ਪੀੜਤ ਕਿਸਾਨ ਆਗੂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News