ਅਣਪਛਾਤਿਆਂ ਨੇ ਨੌਜਵਾਨ ’ਤੇ ਚਲਾਈ ਗੋਲੀ, ਗੰਭੀਰ ਜ਼ਖ਼ਮੀ
06/10/2023 4:02:39 PM

ਬਟਾਲਾ (ਸਾਹਿਲ)- ਬੀਤੇ ਦਿਨ ਨਜ਼ਦੀਕੀ ਪਿੰਡ ਚੰਦੂਮੰਝ ਵਿਖੇ ਅਣਪਛਾਤਿਆਂ ਵੱਲੋਂ ਨੌਜਵਾਨ ’ਤੇ ਗੋਲੀ ਚਲਾਉਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਪਰਮਵੀਰ ਸਿੰਘ (28) ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਚੰਦੂਮੰਝ ਬਾਅਦ ਦੁਪਹਿਰ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਕਿ ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਣਪਛਾਤਿਆਂ ਨੇ ਉਕਤ ਨੌਜਵਾਨ ’ਤੇ ਗੋਲੀ ਚਲਾ ਦਿੱਤੀ, ਜੋ ਉਸਦੀ ਛਾਤੀ ਵਿਚ ਆ ਲੱਗੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ
ਇਸਦੇ ਤੁਰੰਤ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲੈ ਕੇ ਆਏ, ਜਿੱਥੋਂ ਡਾਕਟਰਾਂ ਨੇ ਨੌਜਵਾਨ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ। ਇਸ ਸਬੰਧੀ ਐੱਸ. ਐੱਚ. ਓ. ਇੰਸਪੈਕਟਰ ਹਰਮੀਕ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਗੋਲੀ ਚਲਾਉਣ ਵਾਲੇ ਅਣਪਛਾਤੇ ਪੁਲਸ ਗ੍ਰਿਫ਼ਤ ਵਿਚ ਹੋਣਗੇ।
ਇਹ ਵੀ ਪੜ੍ਹੋ- ਆਸਾਮ 'ਚ ਡਿਊਟੀ ਕਰ ਰਹੇ ਪੰਜਾਬ ਦੇ ਫ਼ੌਜੀ ਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।