ਅਣਪਛਾਤੇ ਚੋਰ ਨੇ ਘਰ ’ਚੋਂ ਉਡਾਏ 10 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ
Thursday, Jan 16, 2025 - 06:16 PM (IST)
ਤਰਨਤਾਰਨ (ਰਮਨ)-ਘਰ ਵਿਚ ਅਣਪਛਾਤੇ ਚੋਰ ਵੱਲੋਂ ਖਿੜਕੀ ਤੋੜ ਕੇ ਦਾਖਲ ਹੋਣ ਦੌਰਾਨ ਜਿੱਥੇ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ, ਉਥੇ ਹੀ 80 ਹਜ਼ਾਰ ਰੁਪਏ ਦੀ ਨਕਦੀ ਵੀ ਉਡਾ ਲਈ ਗਈ। ਇਸ ਦੌਰਾਨ ਪੀਡ਼ਤ ਪਰਿਵਾਰ ਦਾ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਵੱਲੋਂ ਪੰਜ ਦਿਨ ਬਾਅਦ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੀੜਤ ਪਰਿਵਾਰ ਵੱਲੋਂ ਜ਼ਿਲ੍ਹੇ ਦੇ ਐੱਸ.ਐੱਸ.ਪੀ ਪਾਸੋਂ ਮੁਲਜ਼ਮ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਰਾ ਦਿਨ ਬੱਦਲਵਾਈ, ਹੁਣ ਪਵੇਗਾ ਮੀਂਹ
ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਗਾਂਧੀ ਸੱਥ ਪੱਟੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 11 ਜਨਵਰੀ ਦੀ ਦੇਰ ਰਾਤ ਜਦੋਂ ਉਹ ਆਪਣੇ ਪਰਿਵਾਰ ਸਮੇਤ ਘਰ ਦੀ ਦੂਸਰੀ ਮੰਜ਼ਿਲ ਉਪਰ ਸੋ ਰਹੇ ਸਨ ਤਾਂ ਸਵੇਰੇ ਉੱਠ ਕੇ ਵੇਖਿਆ ਕਿ ਘਰ ਦੀ ਉਪਰਲੀ ਮੰਜ਼ਿਲ ਦੀ ਬਾਰੀ ਤੋੜ ਕੇ ਕਿਸੇ ਵਿਅਕਤੀ ਵੱਲੋਂ ਘਰ ਵਿਚ ਦਾਖਲ ਹੁੰਦੇ ਹੋਏ ਚੋਰੀ ਨੂੰ ਅੰਜਾਮ ਦਿੱਤਾ ਗਿਆ। ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਘਰ ਦੀਆਂ ਅਲਮਾਰੀਆਂ ਵਿਚੋਂ ਚੋਰ ਵੱਲੋਂ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 80 ਹਜ਼ਾਰ ਦੀ ਨਕਦੀ ਵੀ ਨਾਲ ਲੈ ਗਿਆ। ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਇਹ ਸਾਰੀ ਘਟਨਾ ਘਰ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰੇ ਅੰਦਰ ਕੈਦ ਹੋ ਚੁੱਕੀ ਹੈ ਪ੍ਰੰਤੂ ਪੁਲਸ ਵੱਲੋਂ ਮੁਲਜ਼ਮ ਦੀ ਭਾਲ ਕਰਨ ਵਿਚ ਕਾਫੀ ਜ਼ਿਆਦਾ ਦੇਰੀ ਲਗਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਲੋਕਾਂ ਨੂੰ ਮਿਲੇਗੀ ਰਾਹਤ
ਅਸ਼ਵਨੀ ਕੁਮਾਰ ਨੇ ਰੋਸ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਚਾਰ ਦਿਨ ਬੀਤਣ ਦੇ ਬਾਵਜੂਦ ਪੁਲਸ ਵੱਲੋਂ ਮੁਲਜ਼ਮ ਦੀ ਭਾਲ ਨਹੀਂ ਕੀਤੀ ਗਈ ਅਤੇ ਪਰਚਾ ਵੀ ਚਾਰ ਦਿਨ ਬਾਅਦ ਦਰਜ ਕੀਤਾ ਗਿਆ ਹੈ। ਅਸ਼ਵਨੀ ਕੁਮਾਰ ਨੇ ਜ਼ਿਲੇ ਦੇ ਐੱਸ.ਐੱਸ.ਪੀ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਗੋਲੀ ਨਾਲ ਮਾਰਿਆ ਗਿਆ ਗੈਂਗਸਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8