ਅਣਪਛਾਤੇ ਚੋਰਾਂ ਨੇ ਗਾਰਮੈਂਟਸ ਦੀ ਦੁਕਾਨ ਅੰਦਰੋਂ ਉਡਾਏ 3 ਲੱਖ ਰੁਪਏ, ਪੁਲਸ ਨੇ ਸ਼ੁਰੂ ਕੀਤੀ ਜਾਂਚ

Friday, Jun 14, 2024 - 01:57 PM (IST)

ਅਣਪਛਾਤੇ ਚੋਰਾਂ ਨੇ ਗਾਰਮੈਂਟਸ ਦੀ ਦੁਕਾਨ ਅੰਦਰੋਂ ਉਡਾਏ 3 ਲੱਖ ਰੁਪਏ, ਪੁਲਸ ਨੇ ਸ਼ੁਰੂ ਕੀਤੀ ਜਾਂਚ

ਤਰਨਤਾਰਨ (ਰਮਨ)- ਸਥਾਨਕ ਸ਼ਹਿਰ ’ਚ ਆਏ ਦਿਨ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸਥਾਨਕ ਸ਼ਹਿਰ ਦੇ ਅੱਡਾ ਬਾਜ਼ਾਰ ਵਿਖੇ ਮੌਜੂਦ ਇਕ ਗਾਰਮੈਂਟਸ ਦੀ ਦੁਕਾਨ ਅੰਦਰੋਂ 3 ਲੱਖ ਰੁਪਏ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰ ਲਏ ਗਏ ।

ਇਹ ਵੀ ਪੜ੍ਹੋ- ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ  ਦਿੱਤਾ ਅਸਤੀਫ਼ਾ

ਇਸ ਹੋਈ ਚੋਰੀ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਸਿਮਰਨ ਗਾਰਮੈਂਟ ਅੱਡਾ ਬਾਜ਼ਾਰ ਦੇ ਮਾਲਕ ਗੁਰਚਰਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਗਲੀ ਸਰਾਂ ਵਾਲੀ ਅੱਡਾ ਬਾਜ਼ਾਰ ਤਰਨਤਾਰਨ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੇ ਕੱਲ ਸ਼ਾਮ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ।

 ਇਹ ਵੀ ਪੜ੍ਹੋ-  ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਵਿਅਕਤੀ ਕਸੂਤਾ ਫਸਿਆ, ਸਜ਼ਾ ਕੱਟਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ

ਸਵੇਰੇ ਜਦੋਂ ਉਹ ਦੁਕਾਨ ਅੰਦਰ ਦਾਖਲ ਹੋਏ ਤਾਂ ਦੁਕਾਨ ਅੰਦਰ ਸਮਾਨ ਖਿਲਰਿਆ ਪਿਆ ਸੀ ਅਤੇ ਲੱਕੜ ਦੀ ਅਲਮਾਰੀ ਵਿਚ ਪਏ 3 ਲੱਖ ਰੁਪਏ ਚੋਰੀ ਹੋ ਚੁੱਕੇ ਸਨ। ਗੁਰਚਰਨ ਸਿੰਘ ਨੇ ਦੱਸਿਆ ਕਿ ਦੁਕਾਨ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਉਹ ਰਾਤ ਜਾਣ ਸਮੇਂ ਬੰਦ ਕਰ ਗਏ ਸਨ, ਜਿਸ ਦੇ ਚੱਲਦਿਆਂ ਚੋਰਾਂ ਦੀ ਕੈਮਰੇ ਵਿਚ ਫੁਟੇਜ਼ ਕੈਦ ਨਹੀਂ ਹੋ ਸਕੀ। ਪੀੜਤ ਦੁਕਾਨਦਾਰ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਮੁਲਜ਼ਮਾਂ ਦੀ ਜਲਦ ਤੋਂ ਜਲਦ ਭਾਲ ਕਰਦੇ ਹੋਏ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਚੋਰੀ ਸਬੰਧੀ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News