ਅਣਪਛਾਤੇ ਚੋਰਾਂ ਨੇ ਸੁਨਿਆਰੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, 8 ਕਿਲੋ ਚਾਂਦੀ, 5 ਤੋਲੇ ਸੋਨਾ ਤੇ ਨਕਦੀ ਲੈ ਹੋਏ ਫ਼ਰਾਰ
Monday, Mar 18, 2024 - 05:05 PM (IST)
ਤਰਨਤਾਰਨ(ਰਮਨ ਚਾਵਲਾ)- ਇਕ ਪਾਸੇ ਪੁਲਸ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਪੁਖਤਾ ਇੰਤਜ਼ਾਮਾਂ ਸਬੰਧੀ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਚੋਰਾਂ ਵੱਲੋਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸਥਾਨਕ ਅੱਡਾ ਬਾਜ਼ਾਰ ਵਿਖੇ ਮੌਜੂਦ ਇਕ ਸੁਨਿਆਰੇ ਦੀ ਦੁਕਾਨ ਨੂੰ ਅਣਪਛਾਤੇ ਚੋਰਾਂ ਵੱਲੋਂ ਸੰਨ੍ਹ ਲਗਾਉਂਦੇ ਹੋਏ ਨਿਸ਼ਾਨਾ ਬਣਾਇਆ ਗਿਆ। ਚੋਰ ਦੁਕਾਨ ਅੰਦਰ ਮੌਜੂਦ ਕਰੀਬ 8 ਕਿਲੋ ਚਾਂਦੀ, 5 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਗਏ ਹਨ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ, ਜਿਸ ਨੂੰ ਕਬਜ਼ੇ ’ਚ ਲੈ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
ਅੱਡਾ ਬਜ਼ਾਰ ਵਿਖੇ ਮੌਜੂਦ ਊਧਮ ਸਿੰਘ, ਹਰਦੀਪ ਸਿੰਘ ਸਰਾਫ ਦੀ ਦੁਕਾਨ ਚਲਾਉਂਦੇ ਮਾਲਕ ਚਰਨਜੀਤ ਸਿੰਘ ਪੁੱਤਰ ਊਧਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੀ ਦੁਕਾਨ ਬੀਤੀ ਰਾਤ ਬੰਦ ਕਰਕੇ ਘਰ ਚਲੇ ਗਏ ਸਨ। ਐਤਵਾਰ ਸਵੇਰੇ ਕਿਸੇ ਘਰੇਲੂ ਕੰਮ ਕਾਜ ਕਰਕੇ ਉਹ ਆਪਣੀ ਦੁਕਾਨ ਨੂੰ ਖੋਲ੍ਹਣ ਲਈ ਕਾਫੀ ਲੇਟ ਆਏ। ਜਦੋਂ ਉਨ੍ਹਾਂ ਨੇ ਆਪਣੀ ਦੁਕਾਨ ਖੋਲ੍ਹੀ ਤਾਂ ਦੁਕਾਨ ’ਚ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਨਾਲ ਲੱਗਦੀ ਦੀਵਾਰ ਨੂੰ ਅਣਪਛਾਤੇ ਚੋਰਾਂ ਵੱਲੋਂ ਸੰਨ੍ਹ ਲਗਾਈ ਹੋਈ ਸੀ। ਚਰਨਜੀਤ ਸਿੰਘ ਨੇ ਦੱਸਿਆ ਕਿ ਦੁਕਾਨ ਅੰਦਰ ਮੌਜੂਦ ਕਰੀਬ 8 ਕਿਲੋ ਚਾਂਦੀ, 5 ਤੋਲੇ ਸੋਨੇ ਦੇ ਗਹਿਣੇ ਅਤੇ ਵੱਡੀ ਮਾਤਰਾ ’ਚ ਨਕਦੀ ਚੋਰੀ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਸ ਦੁਕਾਨ ’ਚ ਹੋਈ ਚੋਰੀ ਦਾ ਅੰਦਾਜਾ ਬਾਅਦ ’ਚ ਲਗਾਇਆ ਜਾਵੇਗਾ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਸੁਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਵੱਖ-ਵੱਖ ਤਕਨੀਕੀ ਸਾਧਨਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰਵਾਈ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਦੁਕਾਨ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8