ਅਣਪਛਾਤੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਤੇ 2 ਲੱਖ ਰੁਪਏ ਦੀ ਨਕਦੀ ਚੋਰੀ

Tuesday, Feb 20, 2024 - 02:23 PM (IST)

ਅਣਪਛਾਤੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਤੇ 2 ਲੱਖ ਰੁਪਏ ਦੀ ਨਕਦੀ ਚੋਰੀ

ਤਰਨਤਾਰਨ (ਰਮਨ)-ਅਣਪਛਾਤੇ ਚੋਰਾਂ ਵਲੋਂ ਘਰ ਦੇ ਤਾਲੇ ਤੋੜ 2 ਲੱਖ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਹਰੀਕੇ ਪੱਤਣ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਤਾਪਮਾਨ ਡਿੱਗਿਆ, ਲੋਕ ਮੁੜ ਗਰਮ ਕੱਪੜੇ ਪਾਉਣ ਲਈ ਹੋਏ ਮਜ਼ਬੂਰ

ਦਿਲਬਾਗ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਾੜੀ ਜ਼ਿਲ੍ਹਾ ਮੋਗਾ ਦੇ ਆਸਟਰੇਲੀਆ ਜਾਣ ਕਰਕੇ ਆਪਣੇ ਘਰ ਨੂੰ ਤਾਲਾ ਲਗਾ ਕੇ ਉੱਥੇ ਚਲੇ ਗਏ ਸਨ ਜਦੋਂ 18 ਫਰਵਰੀ ਨੂੰ ਉਹ ਘਰ ਵਾਪਿਸ ਪਰਤੇ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਅੰਦਰ ਪਿਆ ਸਾਰਾ ਸਾਮਾਨ ਖਿਲਰਿਆ ਪਿਆ ਸੀ। ਇਸ ਦੌਰਾਨ ਚੋਰਾਂ ਵਲੋਂ ਘਰ ਦੀ ਅਲਮਾਰੀ ਵਿਚ ਪਏ ਸੋਣੇ ਦੇ ਗਹਿਣੇ ਅਤੇ 2 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਹਰੀਕੇ ਦੇ ਏ. ਐੱਸ. ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News