ਅਣਪਛਾਤੇ ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, 2 LED ਤੇ ਨਕਦੀ ਸਮੇਤ ਮੋਟਰਸਾਈਕਲ ਚੋਰੀ

03/23/2024 5:23:23 PM

ਤਰਨਤਾਰਨ (ਰਮਨ)-ਅਣਪਛਾਤੇ ਚੋਰਾਂ ਵੱਲੋਂ ਇਕ ਸਕੂਲ ਨੂੰ ਨਿਸ਼ਾਨਾ ਬਣਾਉਂਦੇ ਹੋਏ 2 ਐੱਲ.ਸੀ.ਡੀ, 1 ਲੱਖ 15 ਹਜ਼ਾਰ ਰੁਪਏ ਦੀ ਨਕਦੀ, ਸਕੂਲ ਵੈਨ ਦੀ ਬੈਟਰੀ ਅਤੇ ਇਕ ਮੋਟਰਸਾਈਕਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ਼ ਦੇ ਆਧਾਰ ਉੱਪਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ

ਜਾਣਕਾਰੀ ਦਿੰਦੇ ਹੋਏ ਸਕੂਲ ਭੱਠਲ ਭਾਈਕੇ ਸਕੂਲ ਦੇ ਪ੍ਰਿੰਸੀਪਲ ਅਮਨਪ੍ਰੀਤ ਕੌਰ ਦੱਸਿਆ ਕਿ 20-21 ਮਾਰਚ ਦੀ ਦਰਮਿਆਨੀ ਰਾਤ ਦੌਰਾਨ ਦੋ ਅਣਪਛਾਤੇ ਚੋਰਾਂ ਵੱਲੋਂ ਸਕੂਲ ਵਿਚ ਦਾਖ਼ਲ ਹੋ ਕੈਮਰੇ ਬੰਦ ਕਰਦੇ ਹੋਏ ਦਰਵਾਜ਼ੇ ਬਾਰੀਆਂ ਅਤੇ ਅਲਮਾਰੀਆਂ ਦੀ ਭੰਨ ਤੋੜ ਕੀਤੀ ਗਈ। ਇਸ ਦੌਰਾਨ ਸਕੂਲ ਵਿਚ ਲੱਗੀਆਂ 2 ਐੱਲ.ਸੀ.ਡੀ, 1 ਲੱਖ 15 ਹਜ਼ਾਰ ਰੁਪਏ ਦੀ ਨਕਦੀ, ਸਕੂਲ ਵੈਨ ਦੀ ਬੈਟਰੀ ਅਤੇ ਇਕ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਬੱਚਿਆਂ ਦੀ ਅਡਮੀਸ਼ਨ ਜਾਰੀ ਹੈ, ਜਿਸ ਦੇ ਚੱਲਦਿਆਂ ਬੈਂਕ ਵਿਚ ਰਾਸ਼ੀ ਜਮ੍ਹਾਂ ਕਰਵਾਉਣੀ ਸੀ ਪਰ ਚੋਰਾਂ ਵੱਲੋਂ ਉਹ ਚੋਰੀ ਕਰ ਲਈ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਅਮਨਪ੍ਰੀਤ ਕੌਰ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News