ਅਣਪਛਾਤੇ ਨੌਜਵਾਨਾਂ ਨੇ ਦੁਕਾਨਦਾਰ ਨੂੰ ਗੋਲੀ ਮਾਰ ਕੀਤਾ ਜ਼ਖਮੀ, ਹਾਲਤ ਗੰਭੀਰ
Sunday, Jul 17, 2022 - 05:38 PM (IST)

ਪੱਟੀ (ਸੌਰਭ) - ਕਾਲਜ ਰੋਡ ਪੱਟੀ ਸਥਿਤ ਇਕ ਦੁਕਾਨਦਾਰ ਨੂੰ 2 ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਮੁਤਾਬਕ ਹਰਭਜਨ ਸਿੰਘ ਪੁੱਤਰ ਗੁਰਨਾਮ ਸਿੰਘ ਕਾਲਜ ਰੋਡ ’ਤੇ ਲੰਮੇਂ ਸਮੇਂ ਤੋਂ ਇਕ ਫੋਟੋਸਟੇਟ ਦੀ ਦੁਕਾਨ ਚਲਾ ਰਿਹਾ ਸੀ ਅਤੇ ਆਪਣਾ ਘਰ ਦਾ ਗੁਜ਼ਾਰਾ ਕਰ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਕਰੀਬ ਰਾਤ 9:30 ਵਜੇ 2 ਕਾਰ ਸਵਾਰ ਅਣਪਛਾਤੇ ਨੌਜਵਾਨ ਦੁਕਾਨ ਅੰਦਰ ਦਾਖਲ ਹੋ ਗਏ, ਜਿਨ੍ਹਾਂ ਨੇ ਆਉਂਦੇ ਸਾਰ ਦੁਕਾਨਦਾਰ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਦੌਰਾਨ ਇਕ ਗੋਲੀ ਹਰਭਜਨ ਸਿੰਘ ਦੀ ਧੌਣ ’ਤੇ ਜਾ ਲੱਗੀ। ਮੌਕੇ ’ਤੇ ਹਾਜ਼ਰ ਲੋਕਾਂ ਨੇ ਜ਼ਖ਼ਮੀ ਦੁਕਾਨਦਾਰ ਨੂੰ ਇਕ ਨੀਜੀ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ। ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਰਕੇ ਮਰੀਜ਼ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’