ਅਣਪਛਾਤੇ ਨੌਜਵਾਨਾਂ ਵਲੋਂ ਨਗਰ ਕੌਂਸਲ ਪੱਟੀ ਦੇ ਮੁਲਾਜ਼ਮ ’ਤੇ ਹਮਲਾ
Saturday, Oct 06, 2018 - 07:50 AM (IST)

ਪੱਟੀ, (ਸੌਰਭ, ਸੌਢੀ)- ਨਗਰ ਕੌਂਸਲ ਪੱਟੀ ਦੇ ਮੁਲਾਜ਼ਮ ’ਤੇ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ਼ ਰਾਜ ਕੁਮਾਰ ਪੁੱਤਰ ਧਰਮਬੀਰ ਕੁਮਾਰ ਗੁਰੂ ਨਾਨਕ ਕਾਲੋਨੀ ਪੱਟੀ ਨੇ ਦੱਸਿਆ ਉਹ ਨਗਰ ਕੌਂਸਲ ਦੇ ਦਫਤਰ ਤੋਂ ਆਪਣੀ ਡਿਊਟੀ ਕਰ ਕੇ ਦਫਤਰ ਤੋਂ ਘਰ ਵਾਪਸ ਜਾ ਰਿਹਾ ਸੀ ਕਿ ਅਚਾਨਕ ਗਾਂਧੀ ਸੱਥ ਨੇਡ਼ੇ ਪੰਜ ਸੱਤ ਨੌਜਵਾਨ ਆਏ ਤੇ ਉਸ ਨਾਲ ਕੁੱਟ-ਮਾਰ ਕਰ ਕੇ ਗਾਲੀ-ਗਲੋਚ ਕਰਨ ਲੱਗੇ। ਮੌਕੇ ’ਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਆ ਕੇ ਉਸ ਦੀ ਜਾਨ ਬਚਾਈ। ਪਰ ਉਕਤ ਨੌਜਵਾਨ ਆਪਣੀ ਕਾਰ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਤੇ ਮੁਲਾਜ਼ਮਾਂ ਨੇ ਇਸ ਘਟਨਾ ਦੀ ਨਿਖੇਧੀ ਕਰਦੇ ਹੋਏ ਰਾਜ ਕੁਮਾਰ ’ਤੇ ਹਮਲਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਪੁਲਸ਼ ਪ੍ਰਸ਼ਾਸ਼ਨ ਤੋਂ ਮੰਗ ਕੀਤੀ।