ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਅਣਪਛਾਤਾ ਨੌਜਵਾਨ, ਹਸਪਤਾਲ ''ਚ ਹੋਈ ਮੌਤ

Monday, Aug 19, 2024 - 05:22 PM (IST)

ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਅਣਪਛਾਤਾ ਨੌਜਵਾਨ, ਹਸਪਤਾਲ ''ਚ ਹੋਈ ਮੌਤ

ਬਟਾਲਾ (ਸਾਹਿਲ): ਪੁਲਸ ਥਾਣਾ ਕਾਦੀਆਂ ਅਧੀਨ ਆਉਂਦੇ ਤਰਖਾਣਾਂ ਵਾਲੀ ਸਿਵਿਲ ਲਾਈਨ ਕਾਦੀਆਂ ਦੇ ਨਜ਼ਦੀਕ ਅਣਪਛਾਤੇ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਵਿੱਚ ਮਿਲਣ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਗੁਰਦੇਵ ਸਿੰਘ ਦੇ ਵੱਲੋਂ ਦੱਸਿਆ ਗਿਆ ਕਿ ਬੀਤੀ ਰਾਤ ਉਹਨਾਂ ਨੂੰ ਸੂਚਨਾ ਮਿਲੀ ਕਿ ਤਰਖਾਣਾਂ ਵਾਲੀ ਨਜ਼ਦੀਕ ਸਿਵਲ ਲਾਈਨ ਕਾਦੀਆਂ ਦੇ ਕੋਲੋਂ ਇੱਕ ਨੌਜਵਾਨ ਦੀ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ ਤੇ ਉਹਨਾਂ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਐੱਸ. ਐੱਚ. ਓ. ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਨੂੰ 72 ਘੰਟੇ ਦੇ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ । 72 ਘੰਟੇ ਤੋਂ ਬਾਅਦ ਜੇਕਰ ਇਸ ਨੌਜਵਾਨ ਦੀ ਪਹਿਚਾਨ ਨਾ ਹੋ ਸਕੀ ਤਾਂ ਪੁਲਸ ਦੇ ਵੱਲੋਂ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News