ਅਣਪਛਾਤਿਆਂ ਨੌਜਵਾਨਾਂ ਨੇ ਸਰਪੰਚ ਦੇ ਘਰ ’ਤੇ ਚਲਾਈਆਂ ਗੋਲੀਆਂ

Sunday, Apr 06, 2025 - 11:57 AM (IST)

ਅਣਪਛਾਤਿਆਂ ਨੌਜਵਾਨਾਂ ਨੇ ਸਰਪੰਚ ਦੇ ਘਰ ’ਤੇ ਚਲਾਈਆਂ ਗੋਲੀਆਂ

ਕਾਦੀਆਂ(ਜ਼ੀਸ਼ਾਨ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਵੜੈਚ ’ਚ ਅਣਪਛਾਤਿਆਂ ਵੱਲੋਂ ਸਾਬਕਾ ਈ. ਟੀ. ਓ. ਤੇ ਮੌਜੂਦਾ ਸਰਪੰਚ ਦੇ ਘਰ ਦੇ ਅੰਦਰ ਦਾਖਲ ਹੋ ਕੇ ਗੋਲੀਆਂ ਚਲਾਉਣ ਦਾ ਸਮਾਚਾਰ ਮਿਲਿਆ ਹੈ। ਘਟਨਾ ਵਾਪਰਨ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਵਰਗਾ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਾਬਕਾ ਈ. ਟੀ. ਓ. ਤੇ ਪਿੰਡ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ ਨੇ ਦੱਸਿਆ ਕਿ ਉਹ ਘਰੋਂ ਬਾਹਰ ਸੀ ਅਤੇ ਉਸ ਦੇ ਘਰ ’ਚ ਕੁਝ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਅਤੇ ਅੰਦਰ ਦਾਖਲ ਹੋ ਕੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫੌਜੀ ਮੁੜ ਅਦਾਲਤ 'ਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ

ਉਨ੍ਹਾਂ ਦੱਸਿਆ ਹੈ ਕਿ ਦੋਵੇਂ ਨੌਜਵਾਨ ਅਣਪਛਾਤੇ ਸਨ ਅਤੇ ਗੋਲੀਆਂ ਬਾਰੀ ਦੇ ਲੱਗੇ ਸ਼ੀਸ਼ਿਆਂ ’ਚੋਂ ਦੀ ਹੁੰਦੀਆਂ ਹੋਈਆਂ ਅੰਦਰ ਸੋਫੇ ’ਚ ਜਾ ਲੱਗੀਆਂ ਅਤੇ ਉਨ੍ਹਾਂ ਨੇ ਤੁਰੰਤ ਹੀ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਡੀ. ਐੱਸ. ਪੀ. ਕੁਲਵੰਤ ਸਿੰਘ ਮਾਨ ਅਤੇ ਥਾਣਾ ਕਾਹਨੂੰਵਾਨ ਦੇ ਐੱਸ. ਐੱਚ. ਓ. ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਲਗਾਤਾਰ ਦੂਜੀ ਵਾਰ ਫੜੀ ਗਈ 'ਥਾਣੇਦਾਰਨੀ', ਕਾਰਨਾਮਾ ਜਾਣ ਤੁਸੀਂ ਵੀ ਰਹਿ ਜਾਓਗੇ ਦੰਗ

ਡੀ. ਐੱਸ. ਪੀ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ 2 ਅਣਪਛਾਤਿਆਂ ਨੇ ਸਾਬਕਾ ਈ. ਟੀ. ਓ. ਪਿੰਡ ਵੜੈਚ ਦੇ ਸਰਪੰਚ ਸੁਖਜੀਤ ਸਿੰਘ ਦੇ ਘਰ ਦੇ ਅੰਦਰ ਦਾਖਲ ਹੋ ਕੇ ਗੋਲੀਆਂ ਚਲਾਈਆਂ ਹਨ ਘਰ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਫੁਟੇਜ ਕੈਦ ਹੋਈ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੋਲੀਆਂ ਚਲਾਉਣ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 3 ਭੈਣਾਂ ਦੇ ਇਕਲੌਤੇ ਭਰਾ ਦੀ ਨਹਿਰ 'ਚ ਮਿਲੀ ਲਾਸ਼, ਧਾਹਾਂ ਮਾਰਦੇ ਪਰਿਵਾਰ ਨੇ ਕਿਹਾ ਸਾਡੇ ਪੁੱਤ ਦਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News