ਅਮਿਤ ਸ਼ਾਹ ਨੂੰ ਪ੍ਰੋ. ਸਰਚਾਂਦ ਨੇ ਲਿਖੀ ਚਿੱਠੀ, 1991 ਦੇ ਪੀਲੀਭੀਤ ਫ਼ਰਜ਼ੀ ਮੁਕਾਬਲੇ ਨੂੰ ਲੈ ਕੇ ਕੀਤੀ ਇਹ ਮੰਗ

12/26/2022 10:40:43 AM

ਅੰਮ੍ਰਿਤਸਰ (ਜ.ਬ.)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ 1991 ਦੇ ਪੀਲੀਭੀਤ ਫ਼ਰਜ਼ੀ ਮੁਕਾਬਲੇ ਦੇ ਦੋਸ਼ੀ 43 ਪੁਲਸ ਵਾਲਿਆਂ ਦੀ ਉਮਰ ਕੈਦ ਦੀ ਸਜ਼ਾ ਨੂੰ ਘਟਾ ਕੇ ਸਿਰਫ਼ 7 ਸਾਲ ਕੈਦ ਵਿਚ ਬਦਲਣ ਦੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਸੀ. ਬੀ. ਆਈ. ਦੁਆਰਾ ਚੁਣੌਤੀ ਦਿਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਪੁਲਸ ਨਾਲ ਮੁੱਠਭੇੜ ਦੌਰਾਨ ਫ਼ਰਾਰ ਹੋਇਆ ਗੈਂਗਸਟਰ ਅਜੇ ਬਾਊਂਸਰ ਗ੍ਰਿਫ਼ਤਾਰ

ਇਕ ਪੱਤਰ ਲਿਖਦਿਆਂ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ 1991 ਦੇ ਪੀਲੀਭੀਤ ਫ਼ਰਜ਼ੀ ਮੁਕਾਬਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀ. ਬੀ. ਆਈ. ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਜਾਂਚ ਕੀਤੀ ਅਤੇ ਕੁੱਲ 57 ਪੁਲਸ ਮੁਲਾਜ਼ਮਾਂ ਨੂੰ ਚਾਰਜਸ਼ੀਟ ਕੀਤਾ ਅਤੇ ਸੀ. ਬੀ. ਆਈ. ਅਦਾਲਤ ਵੱਲੋਂ 2016 ਵਿਚ 47 ਪੁਲਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹੁਣ ਹਾਈ ਕੋਰਟ ਵੱਲੋਂ ਦੋਸ਼ੀਆਂ ਦੀ ਸਜ਼ਾ ਘਟਾ ਦਿੱਤੇ ਜਾਣ ਤੋਂ ਬਾਅਦ ਪੀਲੀਭੀਤ ਐਨਕਾਊਂਟਰ ਮਾਮਲੇ ਨਾਲ ਜੁੜੇ ਪਰਿਵਾਰਾਂ ਦਾ ਦਰਦ ਇਕ ਵਾਰ ਫਿਰ ਸਾਹਮਣੇ ਆਉਣ ਨਾਲ ਸਿੱਖ ਭਾਈਚਾਰੇ ਦੇ ਲੋਕਾਂ ਦੇ ਜ਼ਖ਼ਮ ਫਿਰ ਤੋਂ ਹਰੇ ਹੋ ਗਏ ਹਨ। ਇਹ ਸਭ ਸੀ. ਬੀ. ਆਈ. ਦੀ ਲਾਪ੍ਰਵਾਹੀ ਦਾ ਨਤੀਜਾ ਹੈ। ਇਸ ਪ੍ਰਤੀ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਹੈ।

ਇਹ ਵੀ ਪੜ੍ਹੋ- ਗਲਤ FIR ’ਤੇ ਹਾਈਕੋਰਟ ਦੀ ਪੁਲਸ ਨੂੰ ਫ਼ਟਕਾਰ, ਕਿਹਾ- ਮਾਮਲਾ CM ਅਤੇ ਚੀਫ਼ ਸਕੱਤਰ ਦੇ ਧਿਆਨ 'ਚ ਲਿਆਂਦਾ ਜਾਵੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News