ਕੇਂਦਰੀ ਮੰਤਰੀ ਮੈਗਵਾਲ ਦਾ ਬਟਾਲਾ ਵਾਸੀਆਂ ਨੂੰ ਵੱਡਾ ਤੋਹਫ਼ਾ, ਜਲਦ ਪੂਰਾ ਹੋਵੇਗਾ ਜਲ ਮਹਿਲ ਦੇ ਸੁੰਦਰੀਕਰਨ ਦਾ ਕੰਮ
Monday, Apr 17, 2023 - 12:41 PM (IST)

ਬਟਾਲਾ (ਬੇਰੀ)- ਬੀਤੇ ਦਿਨ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਦੇ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਸਥਾਨਕ ਵੀ. ਐੱਮ. ਐੱਸ. ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕੇਂਦਰੀ ਮੰਤਰੀ ਅਰਜੁਨ ਰਾਮ ਮੈਗਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਤੌਰ ’ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਜਿੰਦਰ ਬਿੱਟਾ, ਲੋਕ ਸਭਾ ਹਲਕਾ ਗੁਰਦਾਸਪੁਰ ਦੇ ਪ੍ਰਵਾਸ ਯੋਜਨਾ ਦੇ ਸਹਿ-ਇੰਚਾਰਜ ਜਸਵਿੰਦਰ ਸਿੰਘ ਢਿੱਲੋਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ
ਇਸ ਮੌਕੇ ਕੇਂਦਰੀ ਮੰਤਰੀ ਅਰਜੁਨ ਰਾਮ ਮਗਵਾਲ ਦਾ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਅਤੇ ਸਾਬਕਾ ਪ੍ਰਧਾਨ ਰਾਕੇਸ਼ ਭਾਟੀਆ ਵੱਲੋਂ ਫੁੱਲਾਂ ਦਾ ਗੁਲਦਸਤਾ ਅਤੇ ਦੋਸ਼ਾਲਾ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਹੀਰਾ ਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਵਿਕਾਸ ਵੱਲ ਵਧ ਰਿਹਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ-ਨਾਲ ਕੇਂਦਰ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਇਤਿਹਾਸਕ ਜਲ ਮਹਿਲ (ਬਾਂਰਾਦਰੀ) ਦੇ ਸੁੰਦਰੀਕਰਨ ਅਤੇ ਨਵੀਨੀਕਰਨ ਲਈ ਪ੍ਰਸਤਾਵ ਪਾਸ ਕੀਤਾ ਗਿਆ ਹੈ , ਜੋ ਕਿ ਬਹੁਤ ਸ਼ਲਾਘਾਯੋਗ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਪਾਰਾ 40 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸ਼ਹਿਰਾਂ ਨੂੰ ‘ਹੀਟ ਵੇਵ’ ਰੈੱਡ ਅਲਰਟ ਜਾਰੀ
ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਬਟਾਲਾ ਧਾਰਮਿਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਸ਼ਹਿਰ ਹੈ ਅਤੇ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੂਹ ਪ੍ਰਾਪਤ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਅਚਲ ਸਾਹਿਬ ਅਤੇ ਭਗਵਾਨ ਸ਼ਿਵ ਜੀ ਦਾ ਇਤਿਹਾਸਕ ਮੰਦਿਰ ਸ੍ਰੀ ਅਚਲੇਸਵਰ ਧਾਮ ਸਥਿਤ ਹੈ, ਇਸ ਲਈ ਬਟਾਲਾ ਨੂੰ ਹੈਰੀਟੇਜ ਸਿਟੀ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਹੀਰਾ ਵਾਲੀਆ ਵੱਲੋਂ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ, ਜਿਸ ’ਚ ਉਨ੍ਹਾਂ ਬਟਾਲਾ ਦੇ ਵਿਕਾਸ ਅਤੇ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਨਵੀਂ ਪਾਲਿਸੀ ਤਿਆਰ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ- 'ਆਪ' ਸੁਪਰੀਮੋ ਨੂੰ ਤਲਬ 'ਤੇ ਵਿਰੋਧ, ਮੰਤਰੀ ਧਾਲੀਵਾਲ ਬੋਲੇ- ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੌਖਲਾਈ
ਇਸ ਮੌਕੇ ਕੇਂਦਰੀ ਮੰਤਰੀ ਅਰਜੁਨ ਰਾਮ ਮੈਗਵਾਲ ਨੇ ਹੀਰਾ ਵਾਲੀਆ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬਟਾਲਾ ਦੀ ਇੰਡਸਟਰੀ ਨੂੰ ਇਕ ਵਾਰ ਫਿਰ ਵਿਸਵ ਪੱਧਰੀ ਦਰਜਾ ਦਿਵਾਉਣ ਲਈ ਭਾਰਤ ਸਰਕਾਰ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ ਅਤੇ ਬਟਾਲਾ ਦੀ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਪੈਕੇਜ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲ ਮਹਿਲ ਬਾਂਰਾਦਰੀ ਪ੍ਰਾਜੈਕਟ ਨੂੰ ਜਲਦੀ ਹੀ ਮੁਕੰਮਲ ਕਰਕੇ ਬਟਾਲਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾਵੇਗਾ ਅਤੇ ਫਤਿਹਗੜ੍ਹ ਚੂੜੀਆਂ ਦੇ ਵਿਕਾਸ ਲਈ ਵੀ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।