ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਕਰਨ ਪਹੁੰਚੇ ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ
Sunday, Oct 05, 2025 - 04:55 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਅੱਜ ਕੇਂਦਰੀ ਮੰਤਰੀ ਭਾਗੀਰਥ ਚੌਧਰੀ ਵੱਲੋਂ ਜਾਇਜ਼ਾ ਲਿਆ ਗਿਆ। ਕੇਂਦਰੀ ਮੰਤਰੀ ਨੇ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਜਿਵੇਂ ਕਿ ਓਗਰਾ, ਠਾਕੁਰਪੁਰ, ਸ਼ਮਸ਼ੇਰਪੁਰ, ਸਲਾਚ ਅਤੇ ਚੌਂਤਰਾ ਵਿੱਚ ਹੜ੍ਹ ਨਾਲ ਫਸਲਾਂ ਅਤੇ ਹੋਰ ਨੁਕਸਾਨ ਦਾ ਮੁਲਾਂਕਣ ਕੀਤਾ। ਇਸ ਦੌਰੇ ਦੌਰਾਨ, ਮੰਤਰੀ ਨੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਮਦਦ ਦੇ ਪੈਸੇ ਦੇਣ ਨੂੰ ਤਰਜੀਹ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਮਾਈਨਿੰਗ ਕਾਰਨ ਹੋਏ ਵੱਡੇ ਨੁਕਸਾਨ ਦੀ ਵੀ ਪੂਰੀ ਜਾਂਚ ਕੀਤੀ ਜਾਏਗੀ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਪਟਾਕੇ ਚਲਾਉਣ ਤੋਂ ਪਹਿਲਾਂ ਹੀ ਹੋ ਗਿਆ ਵੱਡਾ ਧਮਾਕਾ, ਇਕ ਝੁਲਸਿਆ ਤੇ ਇਕ ਦੀ ਮੌਤ
ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ, ਮੰਤਰੀ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਹੜ੍ਹ ਤੋਂ ਹੋਏ ਨੁਕਸਾਨ ਨੂੰ ਜਲਦ ਤੋਂ ਜਲਦ ਮੁਆਵਜ਼ੇ ਵਿੱਚ ਬਦਲਣ ਲਈ ਕਦਮ ਉਠਾ ਰਹੀ ਹੈ। ਇਸ ਦੌਰੇ ਦੌਰਾਨ ਭਾਜਪਾ ਦੇ ਜਿਲਾ ਪ੍ਰਧਾਨ ਬਘੇਲ ਸਿੰਘ ਬਾਹੀਆਂ, ਦੀਨਾਨਗਰ ਹਲਕੇ ਦੇ ਇੰਚਾਰਜ ਰੈਣੂ ਕਸ਼ਅਪ, ਜਨਰਲ ਸਕੱਤਰ ਯਸਪਾਲ ਕੁੰਡਲ ਸਮੇਤ ਪ੍ਰਸ਼ਾਸਨ ਅਤੇ ਭਾਜਪਾ ਆਗੂ ਵੀ ਮੌਜੂਦ ਸਨ। ਮੰਤਰੀ ਭਾਗੀਰਥ ਚੌਧਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਣ ਤੋਂ ਬਾਅਦ ਇਸ ਬਾਰੇ ਰਿਪੋਰਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਭੇਜਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਗਾਈਡਲਾਈਨਜ਼ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8