ਕੇਂਦਰੀ ਰਾਜ ਮੰਤਰੀ ਜੌਰਜ ਕੁਰੀਅਣ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
Sunday, Sep 14, 2025 - 05:29 PM (IST)

ਗੁਰਦਾਸਪੁਰ (ਵਿਨੋਦ) - ਕੇਂਦਰੀ ਰਾਜ ਮੰਤਰੀ ਜੌਰਜ ਕੁਰੀਅਣ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਡੇਰਾ ਬਾਬਾ ਨਾਨਕ, ਪਿੰਡ ਰੱਤਾ, ਰੱਤੜ-ਛੱਤੜ, ਘਣੀਏ-ਕੇ-ਬੇਟ, ਧਰਮਕੋਟ ਰੰਧਾਵਾ, ਧਰਮਕੋਟ ਪੱਤਣ, ਗੁਰਚੱਕ, ਡਾਲਾ, ਗੋਲਾ-ਢੋਲਾ ਤੇ ਗੁਰਚੱਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।
ਇਹ ਵੀ ਪੜ੍ਹੋ- ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੇਂਦਰੀ ਰਾਜ ਮੰਤਰੀ ਜੌਰਜ ਕੁਰੀਅਣ ਨੇ ਕਿਹਾ ਕਿ ਹੜ੍ਹ ਕਾਰਨ ਸਰਹੱਦ ਨਾਲ ਲੱਗਦੇ ਖੇਤਰ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਤੋਂ ਇਲਾਵਾ ਪ੍ਰਧਾਨ ਮੰਤਰੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਪਹਿਲ: ਕਿਸਾਨਾਂ ਲਈ ਚੁੱਕਿਆ ਵੱਡਾ ਕਦਮ
ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਡੀ.ਆਰ.ਓ ਜਸਕਰਨਜੀਤ ਸਿੰਘ, ਤਹਿਸੀਲਦਾਰ ਲਛਮਣ ਸਿੰਘ ਰੰਧਾਵਾ, ਬੀ.ਡੀ.ਪੀ.ਓ. ਅਮਨਦੀਪ ਕੌਰ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਡਾ. ਗੁਰਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਜਪਾ ਆਗੂ ਬਘੇਲ ਸਿੰਘ, ਰਵੀ ਕਰਨ ਸਿੰਘ ਕਾਹਲੋਂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8