ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਵਿਰੁੱਧ ਯੂਨੀਅਨ ਨੇ ਦਿੱਤਾ ਧਰਨਾ

08/14/2019 5:19:04 AM

ਗੁਰਦਾਸਪੁਰ, (ਹਰਮਨਪ੍ਰੀਤ)- ਪੰਜਾਬ ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦਾ ਕੰਮ ਪੰਚਾਇਤਾਂ ਹਵਾਲੇ ਕੀਤੇ ਜਾਣ ਦੇ ਰੋਸ ਵਜੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਗੁਰਦਾਸਪੁਰ ਦੇ ਅਹੁਦੇਦਾਰਾਂ ਨੇ ਸਤਨਾਮ ਸਿੰਘ ਬਾਜਵਾ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ। ਧਰਨੇ ਉਪਰੰਤ ਆਗੂਆਂ ਨੇ ਨਿਗਰਾਨ ਇੰਜੀਨੀਅਰ ਗੁਰਦਾਸਪੁਰ ਰਾਹੀਂ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੂੰ ਮੰਗ ਪੱਤਰ ਭੇਜਿਆ।

ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ’ਚ ਰੱਖੇ ਕੱਚੇ ਅਤੇ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਇਸ ਦੇ ਨਾਲ ਹੀ ਵਿਭਾਗਾਂ ਦਾ ਨਿੱਜੀਕਰਨ ਬੰਦ ਕਰਨ ਤੋਂ ਇਲਾਵਾ ਜਲ ਸਪਲਾਈ ਸਕੀਮਾਂ ਦਾ ਕੀਤਾ ਜਾ ਰਿਹਾ ਪੰਚਾਇਤੀਕਰਨ ਰੋਕਿਆ ਜਾਵੇ। ਇਸ ਮੌਕੇ ਸੂਬਾ ਆਗੂ ਸੁਖਜੀਤ ਕੁਮਾਰ, ਰਵਿੰਦਰ ਸੈਣੀ, ਸੁਭਾਸ਼ ਚੰਦਰ, ਜ਼ਿਲਾ ਪ੍ਰਧਾਨ ਲੱਖ ਸਿੰਘ ਸਮਰਾ ਨੇ ਧਰਨੇ ਨੂੰ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ।

ਇਸ ਮੌਕੇ ਸਰਬਜੀਤ ਸਿੰਘ, ਪਲਵਿੰਦਰ ਸਿੰਘ, ਜੁਗਰਾਜ ਸਿੰਘ, ਜਸਕਰਨ ਸਿੰਘ ਬਟਾਲਾ, ਰੁਪਿੰਦਰ ਸਿੰਘ, ਜੀਤਪਾਲ, ਚਰਨਦਾਸ, ਰਣਜੀਤ ਸਿੰਘ ਭਿੰਡਰ, ਬਲਵਿੰਦਰ ਸਿੰਘ, ਬ੍ਰਾਂਚ ਗੁਰਦਾਸਪੁਰ ਦੇ ਪ੍ਰਧਾਨ ਨਰਬੀਰ ਸਿੰਘ ਸੁਲਤਾਨੀ, ਰਾਜੇਸ਼ ਕੁਮਾਰ, ਰਾਜਪਾਲ ਦਾਸ, ਨਿਧਾਨ ਸਿੰਘ, ਹਰਭਜਨ ਸਿੰਘ, ਸਵਰਨ ਸਿੰਘ, ਗਗਨਦੀਪ ਸਿੰਘ, ਅਜਮੇਰ ਸਿੰਘ, ਹਰਦੀਪ ਸਿੰਘ, ਹਰਜਿੰਦਰ ਸਿੰਘ, ਜੌਹਲ ਸਿੰਘ, ਰਾਮ ਲੁਭਾਇਆ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਮਨਜੀਤ ਮਸੀਹ, ਕਿਰਪਾਲ ਸਿੰਘ ਆਦਿ ਮੌਜੂਦ ਸਨ।

Bharat Thapa

This news is Content Editor Bharat Thapa