ਵੱਖ-ਵੱਖ ਯੂਨੀਅਨਾਂ ਵੱਲੋਂ 6 ਨੂੰ ਦੁਕਾਨਾਂ ਬੰਦ ਰੱਖਣ ਦਾ ਐਲਾਨ

Saturday, Jul 05, 2025 - 12:21 PM (IST)

ਵੱਖ-ਵੱਖ ਯੂਨੀਅਨਾਂ ਵੱਲੋਂ 6 ਨੂੰ ਦੁਕਾਨਾਂ ਬੰਦ ਰੱਖਣ ਦਾ ਐਲਾਨ

ਤਰਨਤਾਰਨ (ਰਮਨ)- ਪਿਛਲੇ ਦਿਨੀਂ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਹੋਈ ਮੌਤ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਅਰਸਦਾਸ ਸਮਾਗਮ ਜੋ ਕਿ 6 ਜੁਲਾਈ ਦਿਨ ਐਤਵਾਰ ਨੂੰ ਪ੍ਰੀਤਮ ਗਾਰਡਨ ਤਰਨਤਾਰਨ ਵਿਖੇ ਹੋ ਰਿਹਾ ਹੈ। ਇਸ ’ਚ ਸ਼ਾਮਲ ਹੋਣ ਲਈ ਵੱਖ-ਵੱਖ ਯੂਨੀਅਨਾਂ ਵੱਲੋਂ 6 ਜੁਲਾਈ ਨੂੰ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਇਸ ਮੌਕੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਦਿਨ ਵੱਖ-ਵੱਖ ਯੂਨੀਅਨਾਂ ਦੇ ਆਗੂ ਡਾ. ਕਸ਼ਮੀਰ ਸਿੰਘ ਸੋਹਲ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਣਗੇ, ਜਿਸ ਕਾਰਨ ਦੁਕਾਨਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)

ਇਸ ਮੌਕੇ ਸਵਿੰਦਰ ਸਿੰਘ ਅਰੋੜਾ ਸਰਪ੍ਰਸਤ, ਵਿਕਰਮਜੀਤ ਸਿੰਘ ਸਰਪ੍ਰਸਤ, ਰਜਿੰਦਰ ਕੁਮਾਰ ਗੁਲਾਟੀ ਕੱਪੜਾ ਯੂਨੀਅਨ ਪ੍ਰਧਾਨ, ਸੁਖਬੀਰ ਸਿੰਘ ਪ੍ਰਧਾਨ ਕਰਿਆਨਾ ਯੂਨੀਅਨ, ਅਸ਼ਵਨੀ ਕੁਮਾਰ ਫਰੂਟ ਯੂਨੀਅਨ ਪ੍ਰਧਾਨ ਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News