ਅਣਪਛਾਤੇ ਨਕਾਬਪੋਸ਼ਾਂ ਨੇ ਸੈਰ ਕਰ ਰਹੇ ਵਿਅਕਤੀ ’ਤੇ ਚਲਾਈ ਗੋਲੀ, ਕੇਸ ਦਰਜ
Monday, Dec 15, 2025 - 11:13 AM (IST)
ਬਟਾਲਾ (ਸਾਹਿਲ, ਯੋਗੀ, ਬੇਰੀ)-ਅਣਪਛਾਤੇ ਨਕਾਬਪੋਸ਼ਾਂ ਵੱਲੋਂ ਸੈਰ ਕਰ ਰਹੇ ਵਿਅਕਤੀ ’ਤੇ ਗੋਲੀ ਚਲਾ ਕੇ ਫਰਾਰ ਹੋਣ ਦੇ ਮਾਮਲੇ ’ਚ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਬਿਆਨਕਰਤਾ ਜਗਰੂਪ ਸਿੰਘ ਉਰਫ ਰੂਪਾ ਪੁੱਤਰ ਸਵ. ਬਖਸ਼ੀਸ਼ ਸਿੰਘ ਵਾਸੀ ਪਿੰਡ ਪੱਬਾਂਰਾਲੀ ਕਲਾਂ ਨੇ ਦੱਸਿਆ ਕਿ ਉਹ ਬੀਤੀ 12 ਦਸੰਬਰ ਦੀ ਰਾਤ 8 ਵਜੇ ਦੇ ਕਰੀਬ ਆਪਣੇ ਘਰੋਂ ਸੈਰ ਕਰਨ ਲਈ ਪੱਬਾਂਰਾਲੀ ਖੁਰਦ ਸੜਕ ਵੱਲ ਜਾ ਰਿਹਾ ਸੀ ਕਿ ਪਿੱਛਿਓਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 2 ਅਣਪਛਾਤੇ ਨੌਜਵਾਨਾਂ ਨੇ ਮਾਰ ਦੇਣ ਦੀ ਨੀਅਤ ਨਾਲ ਉਸ ’ਤੇ ਫਾਇਰ ਕੀਤਾ ਤੇ ਫਰਾਰ ਹੋ ਗਏ। ਤਫਤੀਸ਼ੀ ਅਫਸਰ ਏ. ਐੱਸ. ਆਈ. ਸੁਖਰਾਜ ਸਿੰਘ ਦੱਸਿਆ ਕਿ ਇਸ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਡੇਰਾ ਬਾਬਾ ਨਾਨਕ ਵਿਖੇ ਅਸਲਾ ਐਕਟ ਤਹਿਤ ਦੋ ਅਣਪਛਾਤਿਆਂ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।
