ਧਾਰੀਵਾਲ ਨਹਿਰ ''ਚ ਅਣਪਛਾਤੇ ਵਿਅਕਤੀ ਨੇ ਮਾਰੀ ਛਾਲ, ਪੁਲ ਤੋਂ ਮਿਲੀ ਲਿਖਤ ਵਾਲੀ ਕਾਪੀ

Saturday, Aug 08, 2026 - 02:19 PM (IST)

ਧਾਰੀਵਾਲ ਨਹਿਰ ''ਚ ਅਣਪਛਾਤੇ ਵਿਅਕਤੀ ਨੇ ਮਾਰੀ ਛਾਲ, ਪੁਲ ਤੋਂ ਮਿਲੀ ਲਿਖਤ ਵਾਲੀ ਕਾਪੀ

ਗੁਰਦਾਸਪੁਰ (ਹਰਮਨ): ਧਾਰੀਵਾਲ ਨਹਿਰ ’ਚ ਇਕ ਅਣਪਛਾਤੇ ਵਿਅਕਤੀ ਵੱਲੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ 'ਚ ਹਫੜਾ-ਦਫੜੀ ਮਚ ਗਈ, ਜਦਕਿ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ

ਜਾਣਕਾਰੀ ਅਨੁਸਾਰ ਅਣਪਛਾਤਾ ਵਿਅਕਤੀ ਧਾਰੀਵਾਲ ਨਹਿਰ ਦੇ ਪੁਲ ’ਤੇ ਪਹੁੰਚਿਆ ਅਤੇ ਕਥਿਤ ਤੌਰ ’ਤੇ ਨਹਿਰ 'ਚ ਛਾਲ ਮਾਰ ਦਿੱਤੀ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਛਾਲ ਮਾਰਨ ਤੋਂ ਪਹਿਲਾਂ ਉਸ ਵਿਅਕਤੀ ਵੱਲੋਂ ਨਹਿਰ ਦੇ ਪੁਲ ’ਤੇ ਇੱਕ ਕਾਪੀ ਰੱਖੀ ਗਈ ਸੀ, ਜਿਸ ਵਿੱਚ ਸੁਸਾਈਡ ਨੋਟ ਲਿਖਿਆ ਹੋਇਆ ਸੀ। ਕਾਪੀ ਮਿਲਣ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ

ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ। ਪੁਲਸ ਵੱਲੋਂ ਨਹਿਰ ਦੇ ਆਸ-ਪਾਸ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਿਅਕਤੀ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਨਹਿਰ 'ਚ ਛਾਲ ਮਾਰਨ ਵਾਲਾ ਵਿਅਕਤੀ ਕੌਣ ਹੈ ਅਤੇ ਉਸ ਵੱਲੋਂ ਅਜਿਹਾ ਕਦਮ ਕਿਉਂ ਚੁੱਕਿਆ ਗਿਆ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News