ਅਣਪਛਾਤਿਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ

Tuesday, Jan 21, 2025 - 11:14 AM (IST)

ਅਣਪਛਾਤਿਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ

ਬਟਾਲਾ (ਸਾਹਿਲ)- ਬੀਤੇ ਦਿਨ ਪਿੰਡ ਚੰਣਨ-ਕੇ ਵਿਖੇ ਅਣਪਛਾਤਿਆਂ ਵੱਲੋਂ ਨੌਜਵਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਮਹਿਤਾ ਦੇ ਐੱਸ. ਐੱਚ. ਓ. ਅਜੈਪਾਲ ਸਿੰਘ ਨੇ ਦੱਸਿਆ ਕਿ ਰਾਜਨਪ੍ਰੀਤ ਪੁੱਤਰ ਹੀਰਾ ਆਪਣੇ ਘਰ ਵਿਚ ਮੌਜੂਦ ਸੀ ਕਿ ਇਸੇ ਦੌਰਾਨ ਤਿੰਨ ਅਣਪਛਾਤੇ ਨੌਜਵਾਨ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਇਸ ਨੂੰ ਆਵਾਜ਼ ਮਾਰ ਕੇ ਘਰੋਂ ਬਾਹਰ ਬੁਲਾਇਆ। ਜਦੋਂ ਇਹ ਬਾਹਰ ਗਲੀ ਵਿਚ ਆਇਆ ਤਾਂ ਅਣਪਛਾਤਿਆਂ ਇਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਇਹ ਗੰਭੀਰ ਜ਼ਖਮੀ ਹੋ ਗਿਆ ਅਤੇ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਅਗਲੇ 24 ਘੰਟੇ...

ਥਾਣਾ ਮੁਖੀ ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ਉਪਰੰਤ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਕਤ ਗੰਭੀਰ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜੰਗੀ ਪੱਧਰ ’ਤੇ ਜਾਰੀ ਹੈ।

ਇਹ ਵੀ ਪੜ੍ਹੋ-  ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News