ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਡਾਕਟਰ ਨੂੰ ਕੀਤਾ ਜ਼ਖ਼ਮੀ, ਪਿਸਤੌਲ ਲੈ ਕੇ ਫ਼ਰਾਰ
Wednesday, Oct 04, 2023 - 02:06 PM (IST)

ਬਟਾਲਾ (ਸਾਹਿਲ) : ਬੀਤੀ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਡਾਕਟਰ ਨੂੰ ਜ਼ਖ਼ਮੀ ਕਰਨ ਤੋਂ ਬਾਅਦ ਉਸਦਾ ਪਿਸਤੌਲ ਲੈ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਨਿੱਜੀ ਹਸਪਤਾਲ ਵਿਚ ਜ਼ੇਰੇ ਇਾਲਜ ਡਾ. ਸਰਬਜੀਤ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਨਾਨਕ ਨੰਗਲ ਨੇ ਦੱਸਿਆ ਕਿ ਉਸਦਾ ਅੱਡਾ ਰੰਗੜ ਨੰਗਲ ਵਿਖੇ ਕਲੀਨਿਕ ਹੈ ਅਤੇ ਬੀਤੀ ਦੇਰ ਸ਼ਾਮ ਸਾਢੇ 7 ਵਜੇ ਦੇ ਕਰੀਬ ਆਪਣੀ ਕਲੀਨਿਕ ’ਤੇ ਬੈਠ ਕੇ ਮਰੀਜ਼ਾਂ ਨੂੰ ਦਵਾਈ ਦੇ ਰਿਹਾ ਸੀ। ਇਸੇ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਅਣਪਛਾਤੇ ਵਿਅਕਤੀ ਮੇਰੇ ਕਲੀਨਿਕ ਅੰਦਰ ਆ ਗਏ, ਜਿਨ੍ਹਾਂ ਨੇ ਆਉਂਦਿਆਂ ਹੀ ਮੈਨੂੰ ਹੱਥ ਉੱਪਰ ਕਰਨ ਲਈ ਕਿਹਾ ਅਤੇ ਇਸੇ ਦੌਰਾਨ ਜਦੋਂ ਮੈਂ ਆਪਣੀ ਡੱਬ ’ਚੋਂ ਪਿਸਤੌਲ ਕੱਢਣ ਲੱਗਾ ਤਾਂ ਉਕਤ ਵਿਅਕਤੀਆਂ ਨੇ ਆਪਣੀ ਪਿਸਤੌਲ ਨਾਲ ਮੇਰੇ ਵੱਲ ਨੂੰ 2 ਗੋਲੀਆਂ ਚਲਾ ਦਿੱਤੀਆਂ, ਜੋ ਮੇਰੀ ਖੱਬੀ ਲੱਤ ’ਤੇ ਵੱਜੀਆਂ ਅਤੇ ਮੈਂ ਗੰਭੀਰ ਜ਼ਖਮੀ ਹੋ ਗਿਆ, ਜਿਸ ’ਤੇ ਅਣਪਛਾਤੇ ਮੇਰਾ ਪਿਸਤੌਲ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ
ਦੂਜੇ ਪਾਸੇ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਸਰਬਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸੁੱਤੇ ਪਏ ਭਰਾਵਾਂ ਦੇ ਲੜਿਆ ਸੱਪ, ਦੋਵਾਂ ਨੇ ਤੋੜਿਆ ਦਮ, ਸਦਮੇ 'ਚ ਮਾਪੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8