ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਚੋਰੀ ਕੀਤੇ 27 ਹਜ਼ਾਰ ਰੁਪਏ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

06/12/2022 2:43:05 PM

ਗੁਰਦਾਸਪੁਰ (ਵਿਨੋਦ/ਹੇਮੰਤ): ਸੂਬੇ ਅੰਦਰ ਇਸ ਤਰ੍ਹਾਂ ਦਾ ਮਾਹੌਲ ਪੈਦਾ ਹੋ ਗਿਆ ਹੈ ਕਿ ਚੋਰਾਂ ਵੱਲੋਂ ਹੁਣ ਗੁਰੂ ਘਰਾਂ ਵਿਖੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਤਰ੍ਹਾਂ ਦਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਉਸ ਵਿਚੋਂ 27ਹਜ਼ਾਰ ਰੁਪਏ ਚੋਰੀ ਕਰ ਲਏ। ਫ਼ਿਲਹਾਲ ਚੋਰਾਂ ਦੀ ਪਛਾਣ ਨਹੀਂ ਹੋਈ। ਜਿਸ ਦੇ ਚੱਲਦਿਆਂ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਥਾਣਾ ਕਾਹਨੂੰਵਾਨ ਦੀ ਪੁਲਸ ਨੇ ਮਾਮਲਾ ਦਰ ਕੀਤਾ ਹੈ। 

ਇਹ ਵੀ ਪੜ੍ਹੋ-  ਜ਼ਮੀਨੀ ਵਿਵਾਦ ਨੂੰ ਲੈ ਕੇ ਗੁਰਦਾਸਪੁਰ 'ਚ ਚੱਲੀਆਂ ਗੋਲ਼ੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਾਨਕ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨਿਮਾਣੇ ਨੇ ਦੱਸਿਆ ਕਿ ਉਹ ਪਿੰਡ ’ਚ ਸਥਿਤ ਗੁਰਦੁਆਰਾ ਸਾਹਿਬ ਵਿਚ ਬਤੌਰ ਹੈੱਡ ਗ੍ਰੰਥੀ ਦੀ ਸੇਵਾ ਨਿਭਾਅ ਰਿਹਾ ਹੈ। ਬੀਤੀ ਸ਼ਾਮ ਉਹ ਰੋਜ਼ਾਨਾਂ ਦੀ ਤਰ੍ਹਾਂ ਪਾਠ ਕਰਕੇ ਗੁਰਦੁਆਰਾ ਸਾਹਿਬ ਜੀ ਦੇ ਗੇਟ ਨੂੰ ਤਾਲਾ ਲਗਾ ਕੇ ਆਪਣੇ ਘਰ ਚਲਾ ਗਿਆ ਸੀ। ਇਸ ਤੋਂ ਬਾਅਦ ਜਦੋਂ ਉਹ ਅਗਲੀ ਸਵੇਰ 4.30 ਵਜੇ ਗੁਰਦੁਆਰਾ ਸਾਹਿਬ ਆਇਆ ਤਾਂ ਉਸ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਜੀ ਦੇ ਮੇਨ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਗੁਰਦੁਆਰਾ ਸਾਹਿਬ ਜੀ ਦੇ ਅੰਦਰ ਰੱਖੀ ਗੋਲਕ ਦਾ ਛੋਟਾ ਢੱਕਣ ਟੁੱਟਾ ਹੋਇਆ ਸੀ। ਜਿਸ ਵਿਚੋਂ 27ਹਜ਼ਾਰ ਰੁਪਏ ਗਾਇਬ ਸਨ। 

ਇਹ ਵੀ ਪੜ੍ਹੋ- ਨਵੀਂ ਐਕਸਾਈਜ਼ ਪਾਲਿਸੀ : ਸਰਦੀਆਂ ’ਚ ਆਈ ਬੀਅਰ ਦਾ ‘ਸਟਾਕ’ ਕੱਢਣ ਲਈ ਠੇਕੇਦਾਰਾਂ ਨੇ ਘਟਾਏ ‘ਰੇਟ’

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News