ਗ਼ੈਰਕਾਨੂੰਨੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ

Saturday, Nov 10, 2018 - 05:56 AM (IST)

ਅੰਮ੍ਰਿਤਸਰ, (ਬੌਬੀ, ਅਨਿਲ)- ਸਪੈਸ਼ਲ ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਅੰਮ੍ਰਿਤਪਾਲ ਸਿੰਘ ਪੁੱਤਰ ਅਮਰੀਕ ਸਿੰਘ ਕੋਲੋਂ 32 ਬੋਰ ਦੀ ਇਕ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕਰਕੇ ਆਰਮਜ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। 
®ਜਾਣਕਾਰੀ ਅਨੁਸਾਰ ਸਪੈਸ਼ਲ ਸਟਾਫ ਦੀ ਟੀਮ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਅਗਵਾਈ ਵਿਚ ਬਸ ਸਟੈਂਡ ਤੋਂ ਪਿੰਗਲਵਾਡ਼ਾ ਦੇ ਵੱਲੋਂ ਗਸ਼ਤ ਲਗਾ ਰਹੀ ਸੀ। ਸਾਹਮਣੇ ਤੋਂ ਆ ਰਹੇ  ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਜਾਂਚ ਲਈ ਰੋਕਿਆ ਗਿਆ। ਪੁਲਸ ਨੂੰ ਦੇਖ ਉਹ ਘਬਰਾ ਗਿਆ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਇਕ ਪਿਸਤੌਲ 32 ਬੋਰ ਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਗੰਭੀਰਤਾ ਨਾਲ ਜਾਂਚ ਕਰਨ ਉਪਰੰਤ ਇਸ ਕੇਸ ਨਾਲ ਸਬੰਧਤ ਸਾਰੇ ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਗੰਭੀਰਤਾ ਨਾਲ ਪੁੱਛਗਿਛ ਕੀਤੀ ਜਾਵੇਗੀ ਅਤੇ ਸਾਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ।


Related News