ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ, ਕੇਸ ਦਰਜ
Friday, Apr 10, 2026 - 06:24 PM (IST)
ਬਟਾਲਾ (ਸਾਹਿਲ, ਯੋਗੀ)- ਥਾਣਾ ਸਿਟੀ ਦੀ ਪੁਲਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰਦੇ ਹੋਏ ਇਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਚੈਕਿੰਗ ਦੌਰਾਨ ਨੇੜੇ ਬੱਕਰਘਾਟ ਬੈਂਕ ਕਾਲੋਨੀ ਤੋਂ ਰਾਹੁਲ ਮਸੀਹ ਵਾਸੀ ਪਿੰਡ ਦੀਪੇਵਾਲ ਹਾਲ ਵਾਸੀ ਉਮਰਪੁਰਾ ਬਟਾਲਾ ਨੂੰ ਕਾਬੂ ਕਰਕੇ ਇਸ ਕੋਲੋਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਨੌਜਵਾਨ ਖਿਲਾਫ ਥਾਣਾ ਸਿਟੀ ਵਿਚ ਮਾਮਲਾ ਦਰਜ ਕਰਨ ਉਪਰੰਤ ਕੀਤੀ ਪੁੱਛਗਿਛ ਵਿਚ ਇਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਸ ਨੇ ਕੁਝ ਦਿਨ ਪਹਿਲਾਂ ਚੋਰੀ ਕੀਤਾ ਸੀ।
ਇਹ ਵੀ ਪੜ੍ਹੋ- ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
