ਆਮ ਆਦਮੀ ਕਲੀਲਿਕ ’ਚ ਚੋਰੀ ਦੀ ਅਸਫ਼ਲ ਕੋਸ਼ਿਸ਼

Thursday, Feb 23, 2023 - 12:55 PM (IST)

ਆਮ ਆਦਮੀ ਕਲੀਲਿਕ ’ਚ ਚੋਰੀ ਦੀ ਅਸਫ਼ਲ ਕੋਸ਼ਿਸ਼

ਗੁਰਦਾਸਪੁਰ (ਵਿਨੋਦ)- ਪੰਜਾਬ ਸਰਕਾਰ ਵੱਲੋਂ ਪਿੰਡ ਮਾਨਕੌਰ ਸਿੰਘ ’ਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ’ਚ ਬੀਤੀ ਰਾਤ ਚੋਰਾਂ ਨੇ ਕਲੀਨਿਕ ਦੇ ਦਰਵਾਜ਼ੇ ਦੇ ਜ਼ਿੰਦਰੇ ਤੋੜ ਕੇ ਚੋਰੀ ਕਰਨ ਦੀ ਅਸਫ਼ਲ ਕੋਸ਼ਿਸ ਕੀਤੀ। 

ਇਹ ਵੀ ਪੜ੍ਹੋ- ਪਾਕਿਸਤਾਨ ’ਚ ਡਿਊਟੀ ਦੌਰਾਨ ਪੁਲਸ ਕਰਮਚਾਰੀਆਂ ’ਤੇ ਮੋਬਾਇਲ ਵਰਤੋਂ ਕਰਨ ’ਤੇ ਲੱਗੀ ਰੋਕ

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਕਲੀਨਿਕ ’ਚ ਤਾਇਨਾਤ ਸੀਨੀਅਰ ਡਾ. ਅਮਨਦੀਪ ਕੌਰ, ਫਾਰਮਾਸਿਸਟ ਲਵਕੇਸ, ਕਲੀਨਿਕ ਅਸਿਸਟੈਂਟ ਨਿਸ਼ਾ ਭਾਰਤੀ ਨੇ ਦੱਸਿਆ ਕਿ ਅਸੀਂ ਕਲੀਨਿਕ ਨੂੰ ਛੁੱਟੀ ਹੋਣ ਤੋਂ ਬਾਅਦ ਜਿੰਦਰੇ ਲਾ ਕੇ ਗਏ ਸੀ ਪਰ ਜਦੋਂ ਸਵੇਰੇ ਆ ਕੇ ਵੇਖਿਆ ਗਿਆ ਤਾਂ ਕਿਸੇ ਨੇ ਕਲੀਨਿਕ ਦੇ ਦਰਵਾਜ਼ੇ ਨੂੰ ਤੋੜ ਕੇ ਅੰਦਰ ਵੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭਾਵੇਂ ਕਲੀਨਿਕ ਦਾ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ ਪਰ ਚੋਰਾਂ ਨੇ ਅੰਦਰ ਦਾਖ਼ਲ ਹੋ ਕੇ ਸਾਮਾਨ ਕਾਫ਼ੀ ਖਿਲਰਿਆ ਸੀ। ਇਸ ਸਬੰਧੀ ਸਿਟੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News