‘ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਬਣਦੀ ਹੈ ਹਾਦਸੇ ਦਾ ਕਾਰਨ’
Saturday, Dec 06, 2025 - 05:15 PM (IST)
ਗੁਰਦਾਸਪੁਰ (ਵਿਨੋਦ)- ਸੜਕਾਂ ’ਤੇ ਵਾਹਨ ਚਲਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਅਕਸਰ ਹੀ ਹਾਦਸਿਆਂ ਦਾ ਕਾਰਨ ਬਣਦੀ ਹੈ। ਇਸ ਸਬੰਧੀ ਪੁਲਸ ਪ੍ਰਸ਼ਾਸ਼ਨ ਵਲੋਂ ਸਖਤ ਕਾਰਵਾਈ ਨਾ ਕਰਨ ’ਤੇ ਲੋਕਾਂ ਦਾ ਪ੍ਰਸ਼ਾਸਨ ਖ਼ਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕੁਝ ਸਮਾਜ ਸੇਵੀ ਆਗੂਆਂ ਨੇ ਦੱਸਿਆ ਕਿ ਕੁਝ ਕਾਰ, ਮੋਟਰਸਾਈਕਲ ਅਤੇ ਵੱਡੇ ਵਹੀਕਲਾਂ ਨੂੰ ਚਲਾਉਣ ਵਾਲੇ ਵਾਹਨ ਚਲਾਉਂਦੇ ਸਮੇਂ ਮੋਬਾਈਲ ’ਤੇ ਵੀਡੀਓ ਕਾਲ, ਮੈਸੇਜ ਕਰਦੇ ਅਤੇ ਜਾਂ ਫਿਰ ਕੁਝ ਗੱਲਬਾਤ ਕਰਦੇ ਦਿਖਾਈ ਦਿੰਦੇ ਹਨ, ਜਿਸ ਕਰ ਕੇ ਉਨ੍ਹਾਂ ਦਾ ਧਿਆਨ ਸੜਕ ਤੋਂ ਹੱਟ ਕੇ ਮੋਬਾਈਲ ਵੱਲ ਹੋ ਜਾਂਦਾ ਹੈ। ਇਸ ਦੌਰਾਨ ਹੀ ਗੱਡੀ ਦਾ ਅਚਾਨਕ ਸੰਤੁਲਨ ਵਿਗੜ ਜਾਂਦਾ ਹੈ ਅਤੇ ਗੱਡੀ ਹਾਦਸਾਗ੍ਰਸਤ ਹੋ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੌਸਮ ਨੂੰ ਲੈ ਕੇ ਅਲਰਟ ! ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਇਸ ਤਰ੍ਹਾਂ ਨਾਲ ਕਈ ਬੇਕਸੂਰ ਲੋਕ ਵੀ ਆਪਣੀਆਂ ਜਾਨਾਂ ਗੁਆ ਬੈਠਦੇ ਹਨ। ਉਨ੍ਹਾਂ ਕਿਹਾ ਕੁਝ ਨੌਜਵਾਨ ਲੜਕੇ, ਲੜਕੀਆਂ ਵਲੋਂ ਮੋਟਰਸਾਈਕਲ, ਕਾਰਾਂ ਚਲਾਉਣ ਸਮੇਂ ਰੀਲਾਂ ਬਣਾਉਣ ਦੇ ਨਾਲ-ਨਾਲ ਵੀਡੀਓ ਵੀ ਸ਼ੂਟ ਕੀਤੀਆਂ ਜਾਂਦੀਆਂ ਹਨ। ਅਜਿਹਾ ਹਰ ਰੋਜ਼ ਸੜਕਾਂ ’ਤੇ ਆਮ ਹੀ ਵੇਖਣ ਨੂੰ ਮਿਲਦਾ ਹੈ ਕਿ ਲੋਕ ਕਾਰਾਂ ਚਲਾਉਂਦੇ ਸਮੇਂ ਮੋਬਾਇਲ ਕੰਨ ਨੂੰ ਲਾ ਕੇ ਆਉਂਦੇ-ਜਾਂਦੇ ਹਨ ਪਰ ਪੁਲਸ ਪ੍ਰਸ਼ਾਸਨ ਸਭ ਕੁਝ ਦੇਖਦਾ ਹੋਇਆ ਵੀ ਮੂਕ ਦਰਸ਼ਕ ਬਣੀ ਬੈਠਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
ਉਨ੍ਹਾਂ ਕਾਰਾਂ ਚਲਾਉਣ ਸਮੇਂ ਵਿਚ ਵੀਡੀਓ ਬਣਾਉਣ ਵਾਲੇ ਜਦੋਂ ਆਪਣੇ ਪੇਜ਼ਾਂ ’ਤੇ ਵੀਡੀਓ ਨੂੰ ਅਪਲੋਡ ਕਰਦੇ ਹਨ ਤਾਂ ਅਜਿਹੇ ਵਾਹਨ ਚਾਲਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ ਕਾਰਵਾਈ ਦੀ ਲੋੜ ਹੈ ਤਾਂ ਜੋ ਕੋਈ ਵੀ ਵਾਹਨ ਚਾਲਕ ਵਾਹਨ ਚਲਾਉਣ ਸਮੇਂ ਵੀਡੀਓ ਅਤੇ ਫੋਟੋ ਵਗੈਰਾ ਨਾ ਖਿੱਚੇ ਅਤੇ ਆਪਣਾ ਧਿਆਨ ਪੂਰਾ ਸੜਕ ’ਤੇ ਹੀ ਰੱਖੇ। ਉਨ੍ਹਾਂ ਆਮ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਹੋਣ ਲਈ ਕਿਹਾ ਤਾਂ ਜੋ ਕਾਰਾਂ ਡਰਾਈਵਰ ਕਰਨ ’ਤੇ ਆਪਣੀ ਅਤੇ ਹੋਰਨਾਂ ਲੋਕਾਂ ਦੀਆਂ ਕੀਮਤ ਜਾਨਾਂ ਦਾ ਕੋਈ ਨੁਕਸਾਨ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਨੂੰ ਚਾਹੀਦਾ ਹੈ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨਾਂ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ- ਦੇਰ ਰਾਤ ਬਟਾਲਾ 'ਚ ਵੱਡੀ ਵਾਰਦਾਤ, 2 ਨੌਜਵਾਨਾਂ ਨੂੰ ਮਾਰ'ਤੀਆਂ ਗੋਲੀਆਂ
