ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ-ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ
Thursday, Apr 25, 2024 - 05:14 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ, ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਉਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਮਾਮਲੇ ’ਚ ਗੁਰਦੁਆਰਾ ਕਮੇਟੀ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ਅਤੇ ਸਿੱਖ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਤਰਸੇਮ ਸਿੰਘ ਦਾ ਕਤਲ ਬੇਸ਼ੱਕ ਦੁੱਖਦਾਈ ਹੈ ਪਰ ਇਸ ਮਾਮਲੇ ’ਚ ਚੁਣੀ ਹੋਈ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਨਿਸ਼ਾਨੇ ’ਤੇ ਲੈਣਾ ਠੀਕ ਨਹੀਂ ਹੈ। ਉਨ੍ਹਾ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਪੁਲਸ ਪ੍ਰਸ਼ਾਸਨ ਦੀਆਂ ਹਰਕਤਾਂ ’ਤੇ ਰੋਕ ਲਾਉਣ ਲਈ ਆਖਿਆ।
ਇਹ ਵੀ ਪੜ੍ਹੋ-ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ, ਕਿਹਾ- 'ਪਾਰਲੀਮੈਂਟ ਦੇ ਸਾਰੇ ਪਾਸਵਰਡ ਕਲਸੀ ਨੂੰ ਦੱਸਾਂਗਾ'
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬਹੁ-ਗਿਣਤੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਾਂਝੇ ਤੌਰ ’ਤੇ ਪੱਤਰ ਲਿਖ ਕੇ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੀ ਆੜ ’ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ ’ਚ ਲੈਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਜੇਕਰ ਅਜਿਹਾ ਹੈ ਤਾਂ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਚੁਣੀ ਹੋਈ ਪ੍ਰਬੰਧਕ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨ ਹੈ, ਜਿਸ ’ਚ ਸਰਕਾਰੀ ਦਖਲ ਅੰਦਾਜ਼ੀ ਤੁਰੰਤ ਰੋਕੀ ਜਾਵੇ। ਬਾਬਾ ਤਰਸੇਮ ਸਿੰਘ ਕਤਲ ’ਚ ਕਿਸੇ ਵੀ ਬੇਗੁਨਾਹ ਅਤੇ ਬੇਕਸੂਰ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)
ਐਡਵੋਕੇਟ ਧਾਮੀ ਨੇ ਕਿਹਾ ਕਿ ਸੰਵਿਧਾਨਕ ਤੌਰ ’ਤੇ ਉੱਤਰਾਖੰਡ ਸੂਬੇ ਦੇ ਮੁਖੀ ਹੁੰਦਿਆਂ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿੱਖ ਮਸਲਿਆਂ ਦੀ ਸੰਜੀਦਗੀ ਨੂੰ ਸਮਝਣ ਅਤੇ ਤੁਰੰਤ ਆਦੇਸ਼ ਕਰਨ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਆਗੂ ਨੂੰ ਬੇਲੋੜਾ ਪ੍ਰੇਸ਼ਾਨ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਅਦਾਲਤ 'ਚ ਚੱਲ ਰਿਹਾ ਸੀ ਤਲਾਕ ਦਾ ਕੇਸ, ਪਤੀ ਨੇ ਸ਼ਰੇਆਮ ਪਤਨੀ ਨੂੰ ਰਸਤੇ 'ਚ ਘੇਰ ਕਰ 'ਤਾ ਸ਼ਰਮਨਾਕ ਕਾਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8