ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਦਾ ਲੋਕ ਕਾਰਨ ਸਮਰਥਨ: ਹਾਂਡਾ

12/07/2020 2:10:17 PM

ਵਲਟੋਹਾ (ਬਲਜੀਤ ਸਿੰਘ): ਕਿਸਾਨਾਂ ਵਲੋਂ 8 ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲੋਕ ਆਪਣਾ ਸਹਿਯੋਗ ਦੇਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਅਲਗੋ ਕੋਠੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਇਸ ਉਪਰੰਤ ਗੱਲਬਾਤ ਕਰਦੇ ਹੋਏ ਰਾਜ ਕੁਮਾਰ ਹਾਂਡਾ ਨੇ ਕਿਹਾ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੇ ਨਵਾਂ ਰੂਪ ਅਖ਼ਤਿਆਰ ਕਰਦੇ ਹੋਏ 8 ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ਨੂੰ ਲੈ ਕੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕੀ ਇਸ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹੋਏ ਆਪਣੀਆਂ ਦੁਕਾਨਾਂ ਬੰਦ ਰੱਖਣ ਅਤੇ ਮੋਦੀ ਸਰਕਾਰ ਦੇ ਇਲਾਕਿਆਂ 'ਚ ਪੁਤਲੇ ਸਾੜੇ ਜਾਣ।

ਇਹ ਵੀ ਪੜ੍ਹੋ : ਦੁਨੀਆ ਨੂੰ ਅਲਵਿਦਾ ਆਖ਼ਣ ਤੋਂ ਪਹਿਲਾਂ 40 ਦਿਨਾਂ ਦੀ ਮਾਸੂਮ ਬੱਚੀ ਨੌਜਵਾਨ ਨੂੰ ਦੇ ਗਈ ਜ਼ਿੰਦਗੀ

ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪਾਸ ਕੀਤੇ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਨ ਕਿਸਾਨਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ, ਜਿਸ ਨੂੰ ਲੈ ਕੇ ਕਿਸਾਨਾਂ 'ਚ ਮੋਦੀ ਸਰਕਾਰ ਪ੍ਰਤੀ ਕਾਫ਼ੀ ਰੋਸ ਹੈ। ਇਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵਲੋਂ ਲਗਾਤਾਰ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਇਸੇ ਤਹਿਤ ਹੀ ਕਿਸਾਨਾਂ ਵਲੋਂ 8 ਤਰੀਕ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਉਲਝਾਉਣ ਲਈ ਲਗਾਤਾਰ ਮੀਟਿੰਗਾਂ ਰੱਖ ਰਹੀ ਹੈ ਪਰ ਇਨ੍ਹਾਂ ਮੀਟਿੰਗਾਂ ਦਾ ਕੋਈ ਵੀ ਸਿੱਟਾ ਨਹੀਂ ਨਿਕਲ ਰਿਹਾ, ਜਿਸ ਤੋਂ ਸਾਫ਼ ਹੋ ਰਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਪ੍ਰਤੀ ਆਪਣਾ ਰਵੱਈਆ ਬਦਲ ਨੂੰ ਤਿਆਰ ਨਹੀਂ ਹੈ। ਇਸ ਮੌਕੇ ਮੈਂਬਰ ਸੁਖਵਿੰਦਰ ਸਿੰਘ ਸੋਨੂ ਸਰਪੰਚ ਸੇਵਾ ਸਿੰਘ ਮੰਗੋਲ ਸਾਬਕਾ ਸਰਪੰਚ ਬਲਜੀਤ ਸਿੰਘ ਮੰਗੋਲ ਗੁਰਜੰਟ ਸਿੰਘ  ਬਾਊ ਰਾਮ ਕੱਪੜੇ ਵਾਲੇ  ਤਾਜ ਆਦਿ ਵੱਡੀ ਗਿਣਤੀ 'ਚ ਹਾਜ਼ਰ ਸਨ।   

ਇਹ ਵੀ ਪੜ੍ਹੋ :  ਕਿਸਾਨ ਅੰਦੋਲਨ : ਤੂੰ ਕੀ ਜਾਣੇ ਦਿੱਲੀਏ, ਅਸੀਂ ਖੇਤਾਂ ਦੇ ਪੁੱਤ ਬਾਦਸ਼ਾਹ!


Baljeet Kaur

Content Editor

Related News