ਗੌਰਵ ਵਲਟੋਹਾ ਐੱਸ.ਓ.ਆਈ. ਦੇ ਮਾਝਾ ਜ਼ੋਨ ਪ੍ਰਧਾਨ ਨਿਯੁਕਤ

01/11/2019 1:02:28 PM

ਵਲਟੋਹਾ (ਗੁਰਮੀਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐੱਸ.ਓ.ਆਈ. ਦਾ ਮਾਝਾ ਜ਼ੋਨ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਜਿੱਥੇ ਸਮੁੱਚੇ ਯੂਥ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਭਾਰੀ ਲਹਿਰ ਪਾਈ ਜਾ ਰਹੀ ਹੈ ਉਥੇ ਹੀ ਵਿਦਿਆਰਥੀ ਵਰਗ 'ਚ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। 

ਇਸ ਮੌਕੇ 'ਤੇ ਮਾਝਾ ਜ਼ੋਨ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਧਾਇਕ ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਬਰਾੜ ਅਤੇ ਗੁਰਸ਼ਰਨ ਸਿੰਘ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਵਿਦਿਆਰਥੀ ਜਥੇਬੰਦੀ ਐੱਸ.ਓ.ਆਈ. ਨੂੰ ਮਜ਼ਬੂਤ ਕੀਤਾ ਜਾਵੇਗਾ। ਗੌਰਵਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਐੱਸ.ਓ.ਆਈ. ਦੀ ਲਾਮਬੰਦੀ ਕਰਨ ਲਈ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ।

Baljeet Kaur

This news is Content Editor Baljeet Kaur