ਜ਼ਮੀਨ ’ਚੋਂ ਜ਼ਬਰੀ ਕਣਕ ਵੱਢਣ ਤੋਂ ਰੋਕਣ ਅਤੇ ਜਾਨੋਂ ਮਾਰਨ ਦੀ ਨੀਯਤ ਨਾਲ ਚਲਾਈਆਂ ਗੋਲੀਆਂ

Friday, Apr 16, 2021 - 04:21 PM (IST)

ਜ਼ਮੀਨ ’ਚੋਂ ਜ਼ਬਰੀ ਕਣਕ ਵੱਢਣ ਤੋਂ ਰੋਕਣ ਅਤੇ ਜਾਨੋਂ ਮਾਰਨ ਦੀ ਨੀਯਤ ਨਾਲ ਚਲਾਈਆਂ ਗੋਲੀਆਂ

ਵਲਟੋਹਾ (ਜ.ਬ) - ਸਰਹੱਦੀ ਪਿੰਡ ਦੂਹਲ ਕੋਹਨਾ ਵਿਖੇ ਜ਼ਮੀਨ ਵਿਚੋਂ ਕਣਕ ਜ਼ਬਰਦਸਤੀ ਵੱਢਣ ਤੋਂ ਰੋਕਣ ’ਤੇ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਖੇਮਕਰਨ ਪੁਲਸ ਨੇ 9 ਲੋਕਾਂ ਵਿਰੁੱਧ ਮੁਕੱਦਮਾ ਨੰਬਰ 24 ਧਾਰਾ 307/506/148/149 ਆਈ.ਪੀ.ਸੀ., 25/27/54/59 ਅਸਲਾ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਪੁਲਸ ਨੂੰ ਦਿੱਤੇ ਬਿਆਨਾਂ ’ਚ ਹਰਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਦੂਹਲ ਕੋਹਨਾ ਨੇ ਦੱਸਿਆ ਕਿ ਉਸ ਨੇ ਹਰਦਿਆਲ ਸਿੰਘ ਪੁੱਤਰ ਜਗੀਰ ਸਿੰਘ ਪਾਸੋਂ ਜ਼ਮੀਨ ਬੈਅ ਖਰੀਦੀ ਹੈ। ਬੀਤੀ ਸ਼ਾਮ ਉਹ ਜ਼ਮੀਨ ਵਿਚ ਗੇੜਾ ਮਾਰਨ ਗਿਆ ਤਾਂ ਵੇਖਿਆ ਕਿ ਗੁਰਿੰਦਰ ਸਿੰਘ, ਚਾਨਣ ਸਿੰਘ ਅਤੇ ਜਗੀਰ ਸਿੰਘ ਜ਼ਬਰਦਸਤੀ ਕਣਕ ਵੱਢਣ ਦੀ ਕੋਸ਼ਿਸ਼ ਕਰ ਰਹੇ ਸਨ, ਜਦ ਉਸ ਨੇ ਰੋਕਿਆ ਤਾਂ ਉਕਤ ਵਿਅਕਤੀ ਉਸ ਦੇ ਗਲ ਪੈ ਗਏ ਤਾਂ ਸਥਾਨਕ ਲੋਕਾਂ ਨੇ ਉਸ ਨੂੰ ਛੁਡਾਇਆ ਅਤੇ ਉਹ ਆਪਣੇ-ਆਪਣੇ ਘਰ ਆ ਗਏ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ : ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਗੁੱਸੇ ’ਚ ਆ ਕੇ ਪਤੀ ਨੇ ਇਸ ਵਾਰਦਾਤ ਨੂੰ ਦਿੱਤਾ ਅੰਜ਼ਾਮ (ਵੀਡੀਓ)

ਉਨ੍ਹਾਂ ਦੱਸਿਆ ਕਿ ਕੁਝ ਸਮੇਂ ਬਾਅਦ ਉਕਤ ਵਿਅਕਤੀਆਂ ਨੇ ਆਪਣੇ ਹੋਰਨਾਂ ਸਾਥੀਆਂ ਨੂੰ ਬੁਲਾ ਲਿਆ ਅਤੇ ਜਾਨੋਂ ਮਾਰਨ ਦੀ ਨੀਯਤ ਨਾਲ ਉਸ ਉੱਪਰ ਗੋਲੀਆਂ ਚਲਾਈਆਂ। ਉਸ ਨੇ ਜ਼ਮੀਨ ’ਤੇ ਲੇਟ ਕੇ ਆਪਣੀ ਜਾਨ ਬਚਾਈ ਅਤੇ ਰੌਲਾ ਪਾਉਣ ’ਤੇ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧੀ ਏ.ਐੱਸ.ਆਈ. ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਗੁਰਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਦੂਹਲ ਕੋਹਨਾ, ਚਾਨਣ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਾਨ, ਜਗੀਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਦੂਹਲ ਕੋਹਨਾ, ਸਾਹਿਬ ਸਿੰਘ ਉਰਫ ਸਾਬਾ ਵਾਸੀ ਘਰਿਆਲਾ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)


author

rajwinder kaur

Content Editor

Related News