2019 ਲੋਕ ਸਭਾ ਚੋਣਾਂ ''ਚ ਕਾਂਗਰਸ ਹੂੰਝਾਫੇਰ ਜਿੱਤ ਹਾਸਲ ਕਰੇਗੀ : ਭੁੱਲਰ

Saturday, Jan 12, 2019 - 04:50 PM (IST)

2019 ਲੋਕ ਸਭਾ ਚੋਣਾਂ ''ਚ ਕਾਂਗਰਸ ਹੂੰਝਾਫੇਰ ਜਿੱਤ ਹਾਸਲ ਕਰੇਗੀ : ਭੁੱਲਰ

ਵਲਟੋਹਾ (ਬਲਜੀਤ ਸਿੰਘ) : 2019 ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਵਿਚਾਰਾਂ ਦਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਬੀ.ਡੀ.ਓ. ਪਿਆਰਾ ਸਿੰਘ ਨੇ ਅਲਗੋਂ ਕੋਠੀ ਦੀ ਨਵੀਂ ਬਣੀ ਪੰਚਾਇਤ ਨੂੰ ਪ੍ਰਮਾਣ ਪੱਤਰ ਦੇਣ ਉਪਰੰਤ ਗੱਲਬਾਤ ਹੋਏ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ 'ਚ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਕਰਕੇ ਦੇਸ਼ ਦੀ ਸੱਤਾ 'ਤੇ ਮੁੜ ਕਾਂਗਰਸ ਕਾਬਜ਼ ਹੋਵੇਗੀ। ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੁੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ ਤੇ ਜਿਥੇ ਪਹਿਲਾਂ ਕਿਸਾਨਾਂ ਦੇ 2-2 ਲੱਖ ਰੁਪਏ ਦੇ ਕਰਜ਼ੇ ਮੁਆਫ ਕੀਤੇ ਗਏ ਹਨ, ਉਥੇ ਹੀ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ। ਇਸ ਮੌਕੇ ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਸਰਪੰਚ ਸੇਵਾ ਸਿੰਘ ਮੰਗੋਲ, ਗੁਰਜੰਟ ਸਿੰਘ ਮੰਗੋਲ ਆਦਿ ਹਾਜ਼ਰ ਸਨ।


author

Baljeet Kaur

Content Editor

Related News