ਅਣਪਛਾਤੇ ਵਿਅਕਤੀਆਂ ਨੇ ਘਰ ''ਚ ਹਥਿਆਰਾਂ ਦੀ ਨੋਕ ''ਤੇ ਮਾਰਿਆ ਡਾਕਾ, ਕਈ ਕੁਝ ਲੈ ਕੇ ਫਰਾਰ

5/26/2020 12:27:05 PM

ਵਲਟੋਹਾ  (ਬਲਜੀਤ ਗੁਰਮੀਤ) : ਥਾਣਾ ਵਲਟੋਹਾ ਅਧੀਨ ਪੈਂਦੇ ਪਿੰਡ ਆਸਲ ਉਤਾੜ ਵਿਖੇ ਸਰਾਵਾਂ ਰੋਡ 'ਤੇ ਪੈਂਦੀਆਂ ਹਵੇਲੀਆਂ ਵਿਖੇ ਰਾਤ ਸਾਢੇ ਬਾਰਾਂ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ 'ਚ ਹਥਿਆਰਾਂ ਦੀ ਨੋਕ ਤੇ ਡਾਕਾ ਮਾਰਿਆ। ਜਾਣਕਾਰੀ ਮੁਤਾਬਕ ਚੋਰ 12 ਤੋਲੇ ਸੋਨਾ 65 ਹਜ਼ਾਰ ਰੁਪਿਆ ਲੈ ਕੇ  ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਬੋਹੜ ਸਿੰਘ ਪੁੱਤਰ ਬਚਿੱਤਰ ਸਿੰਘ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੇ ਪਰਿਵਾਰ ਸਮੇਤ ਘਰ 'ਚ ਸੁੱਤੇ ਹੋਏ ਸਨ ਕਿ ਅਚਾਨਕ ਘਰ ਦੇ ਬਾਹਰਲੇ ਦਰਵਾਜ਼ੇ ਦੀ ਖੜਕਣ ਦੀ ਆਵਾਜ਼ ਆਈ ਤਾਂ ਜਦੋਂ ਉਹ ਉੱਠਣ ਲੱਗੇ ਤਾਂ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ 'ਚ ਦਾਖ਼ਲ ਹੋ ਗਏ ਅਤੇ ਉਨ੍ਹਾਂ ਨੇ ਮੇਰੇ ਸਿਰ 'ਤੇ ਪਿਸਤੌਲ ਤਾਣ ਦਿੱਤੀ ਅਤੇ ਸਾਨੂੰ ਸਾਰੇ ਪਰਿਵਾਰ ਨੂੰ ਬੰਧਕ ਬਣਾ ਕੇ ਘਰ 'ਚ ਪਈ ਅਲਮਾਰੀ ਅਤੇ ਟਰੰਕਾਂ ਦੀ ਭੰਨ ਤੋੜ ਕਰਨ ਲੱਗ ਪਏ ਅਤੇ ਉਨ੍ਹਾਂ 'ਚ ਪਿਆ 12 ਤੋਲੇ ਸੋਨਾ ਅਤੇ ਡਬਲ ਬੈੱਡ ਦੀ ਢੋਅ 'ਚੋਂ 65 ਹਜ਼ਾਰ ਰੁਪਿਆ ਲੁੱਟ ਕੇ ਫਰਾਰ ਹੋ ਗਏ।

PunjabKesari

ਜਾਂਦੇ-ਜਾਂਦੇ ਉਹ ਲੁਟੇਰੇ ਸਾਨੂੰ ਧਮਕੀ ਦੇ ਕੇ ਗਏ ਕਿ ਜੇ ਤੁਸੀਂ ਰੌਲਾ ਪਾਇਆ ਤਾਂ ਤੁਹਾਨੂੰ ਸਾਰੇ ਪਰਿਵਾਰ ਨੂੰ ਜਾਨੋਂ ਮਾਰ ਦੇਵਾਂਗੇ ਅਤੇ ਇਹ ਸਾਰੀ ਘਟਨਾ ਦੀ ਜਾਣਕਾਰੀ ਅਸੀਂ ਕੁਝ ਦੇਰ ਬਾਅਦ ਨਾਲ ਲੱਗਦੇ ਹਵੇਲੀਆਂ ਦੇ ਲੋਕਾਂ ਨੂੰ ਦਿੱਤੀ ਤਾਂ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਅਸੀਂ ਲਿਖਤੀ ਦਰਖਾਸਤ ਥਾਣਾ ਵਲਟੋਹਾ ਵਿਖੇ ਦਿੱਤੀ ਪਰ ਰਾਤ ਬੀਤ ਜਾਣ ਦੇ ਬਾਵਜੂਦ ਵੀ ਥਾਣਾ ਵਲਟੋਹਾ ਦਾ ਕੋਈ ਵੀ ਅਧਿਕਾਰੀ ਉੱਥੇ ਨਹੀਂ ਪਹੁੰਚਿਆ ਅਤੇ ਸਵੇਰ ਵੇਲੇ ਕੁਝ ਪੁਲਸ ਮੁਲਾਜ਼ਮਾਂ ਨੇ ਆ ਕੇ ਮੌਕਾ ਦੇਖਿਆ। ਪੀੜਤ ਪਰਿਵਾਰ ਨੇ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਤੋਂ ਮੰਗ ਕੀਤੀ ਕਿ ਅਣਪਛਾਤੇ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਦਾ ਲੁੱਟਿਆ ਹੋਇਆ ਸੋਨਾ ਅਤੇ ਪੈਸਾ ਉਨ੍ਹਾਂ ਨੂੰ ਦਿਵਾਇਆ ਜਾਵੇ। ਦੂਜੇ ਪਾਸੇ ਜਦੋਂ ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਫਿੰਗਰ ਪ੍ਰਿੰਟ ਲੈਣ ਲਈ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Shyna

Content Editor Shyna