ਬਿਨ੍ਹਾਂ ਮਾਸਕ ਤੋਂ ਘਰੋਂ ਬਾਹਰ ਨਿਕਲਣ ਵਾਲਿਆਂ ਦੇ ਕੱਟੇ ਚਲਾਨ

Wednesday, Jun 03, 2020 - 04:22 PM (IST)

ਬਿਨ੍ਹਾਂ ਮਾਸਕ ਤੋਂ ਘਰੋਂ ਬਾਹਰ ਨਿਕਲਣ ਵਾਲਿਆਂ ਦੇ ਕੱਟੇ ਚਲਾਨ

ਵਲਟੋਹਾ (ਬਲਜੀਤ ਸਿੰਘ) : ਕੋਰੋਨਾ ਮਹਾਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਘਰ ਤੋਂ ਬਾਹਰ ਨਿਕਲਣ ਵਾਲੇ ਹਰੇਕ ਵਿਅਕਤੀ ਲਈ ਮਾਸਕ ਪਹਿਨਣ ਦੇ ਹੁਕਮ ਜਾਰੀ ਕੀਤਾ  ਗਏ ਹਨ। ਸਰਕਾਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਸਖ਼ਤੀ ਕਰਦੇ ਹੋਏ ਪੁਲਸ ਚੌਂਕੀ ਅਲਗੋਂ ਕੋਠੀ ਦੇ ਇੰਚਾਰਜ਼ ਐੱਸ.ਆਈ. ਸਾਹਿਬ ਸਿੰਘ ਵਲੋਂ ਅਲਗੋਂ ਕੋਠੀ ਚੌਕ ਵਿਖੇ ਨਾਕਾ ਲਗਾ ਕੇ ਮਾਸਕ ਨਾ ਪਹਿਨਣ ਅਤੇ ਅਧੂਰੇ ਕਾਗਜ਼ਾਤ ਵਾਲਿਆਂ ਦੇ ਚਲਾਣ ਕੱਟੇ ਗਏ।

ਇਸ ਤੋਂ ਇਲਾਵਾ ਬਾਜ਼ਾਰ 'ਚ ਪੈਦਲ ਚੱਲਣ ਵਾਲਿਆਂ ਨੂੰ ਵੀ ਮਾਸਕ ਪਹਿਨਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਸਾਹਿਬ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰੇਕ ਵਿਅਕਤੀ ਨੂੰ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣਾ ਜ਼ਰੂਰੀ ਹੈ। ਇਸ ਮੌਕੇ ਏ. ਐੱਸ. ਆਈ. ਬਲਵਿੰਦਰ ਸਿੰਘ, ਏ. ਐੱਸ. ਆਈ. ਹਰਿੰਦਰ ਸਿੰਘ, ਮੁਨਸ਼ੀ ਸੁਖਦੇਵ ਸਿੰਘ, ਕਾਂਸਟੇਬਲ ਸੰਦੀਪ ਸਿੰਘ ਆਦਿ ਹਾਜ਼ਰ ਸਨ।


author

Baljeet Kaur

Content Editor

Related News