ਐੱਸ.ਆਈ. ਸਾਹਿਬ ਸਿੰਘ ਨੇ ਅਲਗੋ ਕੋਠੀ ਚੌਕੀ ਦਾ ਚਾਰਜ ਸੰਭਾਲਿਆ

6/2/2020 3:52:27 PM

ਵਲਟੋਹਾ (ਬਲਜੀਤ ਸਿੰਘ) : ਥਾਣਾ ਵਲਟੋਹਾ ਅਧੀਨ ਪੈਂਦੀ ਪੁਲਸ ਚੌਕੀ ਅਲਗੋ ਕੋਠੀ ਵਿਖੇ ਐੱਸ.ਆਈ. ਸਾਹਿਬ ਸਿੰਘ ਨੇ ਚਾਰਜ ਸੰਭਾਲਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਆਈ. ਸਾਹਿਬ ਸਿੰਘ ਨੇ ਕਿਹਾ ਹੈ ਕਿ ਪੁਲਸ ਚੌਕੀ ਅਲਗੋ ਕੋਠੀ ਆਉਣ ਵਾਲੇ ਹਰ ਇਕ ਵਿਅਕਤੀ ਦਾ ਮਾਣ ਅਤੇ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਲਗੋ ਕੋਠੀ ਦੀ ਹੋਂਦ ਅੰਦਰ ਆਉਂਦੇ ਪਿੰਡਾਂ 'ਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਉਪਰੰਤ ਉਨ੍ਹਾਂ ਨੇ ਮਾੜੇ ਅਨਸਰਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਗਲਤ ਕੰਮ ਛੱਡ ਦੇਣ ਜਾਂ ਉਹ ਆਪਣਾ ਪਿੰਡ ਛੱਡ ਕੇ ਇੱਥੋਂ ਚਲੇ ਜਾਣ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਾਲਾਬੰਧੀ ਦੌਰਾਨ ਉਨ੍ਹਾਂ ਦਾ ਸਹਿਯੋਗ ਦੇਣ ਤਾਂ ਜੋ ਕਰੋਨਾ ਵਾਇਰਸ ਦੀ ਭਿਆਨਕ ਮਹਾਮਾਰੀ ਤੋਂ ਆਪਣੇ ਇਲਾਕੇ ਨੂੰ ਬਚਾਇਆ ਜਾ ਸਕੇ। ਐੱਸ. ਆਈ. ਸਾਹਿਬ ਸਿੰਘ ਨੇ ਇਲਾਕੇ ਦੀ ਹੋਂਦ ਅੰਦਰ ਆਉਂਦੇ ਪਿੰਡਾਂ ਦੇ ਮੋਹਤਬਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ 'ਚ ਮਾੜੇ ਅਨਸਰਾਂ ਦਾ ਧਿਆਨ ਰੱਖਣ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਸੂਚਨਾ ਉਹ ਪੁਲੀਸ ਚੌਕੀ ਅਲਗੋਂ ਕੋਠੀ ਵਿਖੇ ਦੇਣ ਤਾਂ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Baljeet Kaur

Content Editor Baljeet Kaur