ਗੁਰਦਾਸਪੁਰ-ਬਹਿਰਾਮਪੁਰ ਰੋਡ ਕੰਢੇ ਨਾੜ ਦੀ ਅੱਗ ਨਾਲ ਕੀਮਤੀ ਦਰੱਖਤ ਸੜੇ; ਲੋਕਾਂ ਵੱਲੋਂ ਕਾਰਵਾਈ ਦੀ ਮੰਗ
Thursday, May 07, 2026 - 01:29 PM (IST)
ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਤੋਂ ਬਹਿਰਾਮਪੁਰ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਸਥਿਤ ਪਿੰਡ ਕੇਸ਼ੋਪੁਰ ਦੇ ਨਜ਼ਦੀਕ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਕਿਸਾਨ ਵੱਲੋਂ ਆਪਣੇ ਖੇਤਾਂ ’ਚ ਕਣਕ ਦੀ ਨਾੜ ਨੂੰ ਲਗਾਈ ਗਈ ਅੱਗ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਸਰਕਾਰੀ ਦਰੱਖਤਾਂ ਤੱਕ ਪਹੁੰਚ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਪਲਾਂ ’ਚ ਹੀ ਕਈ ਵੱਡੇ ਅਤੇ ਬਹੁ-ਕੀਮਤੀ ਦਰੱਖਤਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਹਰਾ-ਭਰਾ ਇਲਾਕਾ ਧੂੰਏਂ ਅਤੇ ਅੱਗ ਦੀਆਂ ਲਪਟਾਂ ਨਾਲ ਭਰ ਗਿਆ।
ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
ਜਾਣਕਾਰੀ ਅਨੁਸਾਰ ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਸੜਕ ਤੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਆਪਣੀਆਂ ਗੱਡੀਆਂ ਰੋਕਣੀਆਂ ਪਈਆਂ। ਅੱਗ ਦੇ ਭਿਆਨਕ ਰੂਪ ਨੂੰ ਦੇਖਦਿਆਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ, ਪਰ ਉਦੋਂ ਤੱਕ ਸੜਕ ਕੰਢੇ ਖੜ੍ਹੇ ਕਈ ਕੀਮਤੀ ਦਰੱਖਤ ਬੁਰੀ ਤਰ੍ਹਾਂ ਸੜ ਚੁੱਕੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
ਸਥਾਨਕ ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਾੜ ਨੂੰ ਅੱਗ ਲਗਾਉਣ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ, ਪਰ ਇਸ ਦੇ ਬਾਵਜੂਦ ਕੁਝ ਕਿਸਾਨ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ। ਲੋਕਾਂ ਅਨੁਸਾਰ ਇਸ ਅੱਗ ਨਾਲ ਜਿੱਥੇ ਵਾਤਾਵਰਣ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ
ਜ਼ਿਕਰਯੋਗ ਹੈ ਕਿ ਇਹ ਸੜਕ ਸਰਹੱਦੀ ਖੇਤਰ ਵੱਲ ਜਾਂਦੀ ਹੈ, ਜਿਸ ਕਾਰਨ ਇੱਥੇ ਸਿਵਲ ਅਤੇ ਫੌਜੀ ਗੱਡੀਆਂ ਦੀ ਲਗਾਤਾਰ ਆਵਾਜਾਈ ਰਹਿੰਦੀ ਹੈ। ਅਜਿਹੀ ਹਾਲਤ ’ਚ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਸੀ। ਸੜਕ ਤੋਂ ਲੰਘਣ ਵਾਲੇ ਲੋਕਾਂ ਅਤੇ ਇਲਾਕਾ ਨਿਵਾਸੀਆਂ ਨੇ ਪੁਲਸ ਪ੍ਰਸ਼ਾਸਨ ਅਤੇ ਵਣ ਵਿਭਾਗ ਤੋਂ ਮੰਗ ਕੀਤੀ ਹੈ ਕਿ ਅਜਿਹੀ ਲਾਪ੍ਰਵਾਹੀ ਵਰਤਣ ਵਾਲੇ ਕਿਸਾਨਾਂ ਖ਼ਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ ਤਾਂ ਜੋ ਭਵਿੱਖ ’ਚ ਕੋਈ ਅਜਿਹੀ ਹਰਕਤ ਨਾ ਕਰੇ। ਲੋਕਾਂ ਨੇ ਦੱਸਿਆ ਕਿ ਸੜਕ ਕੰਢੇ ਖੜ੍ਹੇ ਸਫੈਦੇ ਅਤੇ ਹੋਰ ਕੀਮਤੀ ਰੁੱਖਾਂ ਨੂੰ ਅੱਗ ਦਾ ਸੇਕ ਲੱਗਣ ਕਾਰਨ ਉਹ ਸੁੱਕਣ ਦੇ ਕੰਢੇ ਪਹੁੰਚ ਗਏ ਹਨ।
ਵਣ ਵਿਭਾਗ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਦਿੱਤਾ ਭਰੋਸਾ
ਇਸ ਸਬੰਧੀ ਫਾਰੈਸਟ ਰੇਂਜ ਅਫ਼ਸਰ ਗੁਰਦਾਸਪੁਰ ਮੁਕੇਸ਼ ਵਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣੇ ਹੀ ਉਨ੍ਹਾਂ ਦੇ ਧਿਆਨ ’ਚ ਆਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਣ ਵਿਭਾਗ ਦੇ ਅਧਿਕਾਰੀ ਮੌਕੇ ਦਾ ਜਾਇਜ਼ਾ ਲੈਣਗੇ ਅਤੇ ਜਿਸ ਵੀ ਕਿਸਾਨ ਦੇ ਖੇਤ ਵਿੱਚੋਂ ਅੱਗ ਲੱਗੀ ਹੈ, ਉਸ ਵਿਰੁੱਧ ਕਾਨੂੰਨੀ ਕਾਰਵਾਈ ਲਈ ਪੁਲਸ ਨੂੰ ਸ਼ਿਕਾਇਤ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
