ਵਿਧਾਇਕ ਅਸ਼ਵਨੀ ਦੀਆਂ ਕੋਸ਼ਿਸ਼ਾਂ ਨੂੰ ਮਿਲਿਆ ਫਲ, ''ਵੰਦੇ ਭਾਰਤ ਰੇਲ'' ਜਲਦ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ’ਤੇ ਰੁਕੇਗੀ
Sunday, Feb 25, 2024 - 11:06 AM (IST)
ਪਠਾਨਕੋਟ(ਅਦਿੱਤਿਆ) : ਨਵੀਂ ਦਿੱਲੀ ਤੋਂ ਪਵਿੱਤਰ ਅਸਥਾਨ ਮਾਤਾ ਵੈਸ਼ਨੋ ਦੇਵੀ ਤੱਕ ਚੱਲਣ ਵਾਲੀ ਅਰਧ-ਹਾਈ ਸਪੀਡ ਵੰਦੇ ਭਾਰਤ ਟਰੇਨ ਦਾ ਜਿੱਥੇ ਦਿੱਲੀ ਅਤੇ ਜੰਮੂ-ਕਟੜਾ ਦੇ ਯਾਤਰੀਆਂ ਨੂੰ ਕਾਫੀ ਫਾਇਦਾ ਹੋ ਰਿਹਾ ਸੀ, ਉਥੇ ਉਕਤ ਟਰੇਨ ਪਠਾਨਕੋਟਨ ਕੈਂਟ ਰੇਲਵੇ ਸਟੇਸ਼ਨ 'ਤੇ ਨਹੀਂ ਰੁਕ ਰਹੀ ਸੀ।
ਇਹ ਵੀ ਪੜ੍ਹੋ : ਨਾਬਾਲਗ ਬੱਚੇ ਦੀ ਪਰਿਵਾਰ ਨੂੰ ਚਿਤਾਵਨੀ, ਕਿਹਾ- 'ਪੜ੍ਹਾਈ ਤਾਂ ਕਰਾਂਗਾ ਜੇਕਰ....'
ਕੈਂਟ ਰੇਲਵੇ ਸਟੇਸ਼ਨ 'ਤੇ ਸਟਾਪੇਜ ਨਾ ਮਿਲਣ ਕਾਰਨ ਲੋਕਾਂ ਦੀ ਉਪਰੋਕਤ ਮੰਗ ਦੇ ਮੱਦੇਨਜ਼ਰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਹਲਕਾ ਵਿਧਾਇਕ ਅਸ਼ਵਨੀ ਸ਼ਰਮਾ ਵੱਲੋਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਰੇਲ ਮੰਤਰੀ ਨੂੰ ਇਸ ਸਮੱਸਿਆ ਤੋਂ ਜਾਣੂ ਕਰਵਾਇਆ। ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਪਰੋਕਤ ਮੰਗ ਦਾ ਨੋਟਿਸ ਲੈਂਦਿਆਂ ਪੱਤਰ ਜਾਰੀ ਕਰ ਕੇ ਉਕਤ ਰੇਲਗੱਡੀ ਨੂੰ ਜਲਦ ਹੀ ਪਠਾਨਕੋਟ ਕੈਂਟ ਸਟੇਸ਼ਨ 'ਤੇ ਰੋਕਣ ਲਈ ਹਰੀ ਝੰਡੀ ਦੇ ਦਿੱਤੀ ਹੈ |
ਇਹ ਵੀ ਪੜ੍ਹੋ : ਮੁਕੇਰੀਆਂ 'ਚ ਪਹਿਲੀ 'ਸਰਕਾਰ-ਵਪਾਰ ਮਿਲਣੀ' ਦੌਰਾਨ CM ਮਾਨ ਨੇ ਆਖੀਆਂ ਵੱਡੀਆਂ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8