ਗੁਰਦਾਸਪੁਰ: ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ

Saturday, May 09, 2026 - 06:38 PM (IST)

ਗੁਰਦਾਸਪੁਰ: ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-  ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਸਮੂਹ ਸਬ ਡਵੀਜ਼ਨਲ ਮੈਜਿਸਟਰੇਟਾਂ ਸਮੇਤ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਵੀ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਰਣਧੀਰ ਠਾਕਰ ਨੇ ਦੱਸਿਆ ਕਿ ਕਿਸਾਨਾਂ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਸਬੰਧੀ ਦੱਸਿਆ ਗਿਆ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਪੈਲੀ ਵਿੱਚ ਹੀ ਵਾਹੁਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਾਂ ਵਿਚਲਾ ਕਣਕ ਦਾ ਨਾੜ ਨਾ ਸਾੜਨ ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਤਾਂ ਜੋ ਉਹਨਾਂ ਦੀ ਫ਼ਸਲ ਦੀ ਪੈਦਾਵਾਰ ਵਧੇ ਅਤੇ ਖਾਦਾਂ ਦਾ ਖ਼ਰਚਾ ਘਟੇ। ਨਾੜ ਸਾੜ ਕੇ ਜਿੱਥੇ ਕਿਸਾਨ ਆਪਣੀ ਜ਼ਮੀਨ ਦੀ ਸਿਹਤ ਵਿਗਾੜ ਰਹੇ ਹਨ, ਉਥੇ ਨਾਲ ਹੀ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਨ। ਇਹਨਾਂ ਦਿਨਾਂ ਵਿੱਚ ਤੇਜ ਹਵਾਵਾਂ ਚੱਲਣ ਕਾਰਨ ਇਹ ਅੱਗ ਬੇਕਾਬੂ ਹੋ ਕੇ ਜਾਨੀ ਮਾਲੀ ਨੁਕਸਾਨ ਵੀ ਕਰ ਸਕਦੀ ਹੈ। ਇਸ ਦੇ ਨਾਲ ਹੀ ਖੇਤਾਂ ਵਿਚਲੇ ਅਤੇ ਸੜਕਾਂ ਕੰਢੇ ਲੱਗੇ ਰੁੱਖ ਬੂਟੇ ਅਤੇ ਕਈ ਤਰ੍ਹਾਂ ਦੇ ਜੀਵ ਜੰਤੂ, ਪੰਛੀ ਅਤੇ ਜਾਨਵਰ ਇਸ ਅੱਗ ਦੀ ਲਪੇਟ ਵਿੱਚ ਆ ਕੇ ਝੁਲਸ ਜਾਂਦੇ ਹਨ। ਉਹਨਾਂ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News