ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

Saturday, Sep 07, 2024 - 03:12 PM (IST)

ਗੁਰਦਾਸਪੁਰ (ਹਰਮਨ)- ਸੁਰਿੰਦਰ ਸਿੰਘ ਪੀ.ਸੀ.ਐੱਸ. ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪਾਬੰਧੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨਾਂ ਹੁਕਮਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਉਨ੍ਹਾਂ ਵੱਖਰੇ ਹੁਕਮ ਵਿਚ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਸ ਥਾਣੇ ਵਿੱਚ ਲਾਜ਼ਮੀ ਤੌਰ ’ਤੇ ਦਰਜ ਕਰਵਾਏ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਵਿੱਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ ਹੈ। ਉਨਾਂ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਜਿਨਾਂ ਵਿਚ ਕਿਹਾ ਹੈ ਕਿ ਕਿਸੇ ਜਿਸਦੀ ਵਿਅਕਤੀ ਦੀ ਪਹਿਚਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜਿਸਟਰ ਵਿੱਚ ਦਰਜ ਕੀਤੀ ਜਾਵੇ।

ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ

ਉਨ੍ਹਾਂ ਇਹ ਹੁਕਮ ਵੀ ਪਾਸ ਕੀਤਾ ਕਿ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਅਜਿਹੀ ਹਰੇਕ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਉਨਾਂ ’ਤੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਈ ਨਾ ਜਾਵੇ। ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News