ਵਰੁਣ ਕੁਮਾਰ ਨੇ ਚੋਗਾਵਾਂ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ, ਮੰਤਰੀ ਧਾਲੀਵਾਲ ਨੇ ਦਿੱਤੀ ਵਧਾਈ

Sunday, Oct 01, 2023 - 04:47 PM (IST)

ਵਰੁਣ ਕੁਮਾਰ ਨੇ ਚੋਗਾਵਾਂ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ, ਮੰਤਰੀ ਧਾਲੀਵਾਲ ਨੇ ਦਿੱਤੀ ਵਧਾਈ

ਅਜਨਾਲਾ/ਚੋਗਾਵਾਂ (ਨਿਰਵੈਲ, ਹਰਜੀਤ)- ‘ਆਪ’ ਵਿਚ ਹਰ ਮਿਹਨਤੀ ਵਿਅਕਤੀ ਦਾ ਪੂਰਾ ਮੁੱਲ ਪੈਂਦਾ ਹੈ ਅਤੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਵਿਚ ਵੱਧ ਤੋਂ ਵੱਧ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ, ਤਾਂ ਜੋ ਪਾਰਟੀ ਹੋ ਤਰੱਕੀ ਦੀਆਂ ਰਾਹਾਂ ਵੱਲ ਪੈਰ ਪਸਾਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਦੀ ਤਾਜਪੋਸ਼ੀ ਮੌਕੇ ਪਾਰਟੀ ਦੇ ਸੀਨੀਅਰ ਆਗੂ ਵਰੁਣ ਕੁਮਾਰ ਰਾਜਾਸਾਂਸੀ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਕੁਰਸ਼ੀ ’ਤੇ ਬਿਠਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਪਰਿਵਾਰ ਦਾ ਬੁੱਝਿਆ ਇਕਲੌਤਾ ਚਿਰਾਗ

ਉਨ੍ਹਾਂ ਅੱਗੇ ਕਿਹਾ ਕੇ ਵਰੁਣ ਰਾਜਾਸਾਂਸੀ ਕਾਫ਼ੀ ਲੰਬੇ ਸਮੇਂ ਤੋਂ ਪਾਰਟੀ ਦੀ ਤਰੱਕੀ ਲਈ ਮਿਹਨਤ ਕਰ ਰਹੇ ਹਨ ਤੇ ਇਹੋ ਜਿਹੇ ਮਿਹਨਤੀ ਵਰਕਰਾਂ ਸਦਕਾ ਹੀ ਪਾਰਟੀ ਹੋਂਦ ’ਚ ਆਈ ਹੈ। ਇਸ ਕਰ ਕੇ ਮੈਂ ਇਨ੍ਹਾਂ ਨੂੰ ਮੁਬਾਰਕਬਾਦ ਦਿੰਦਾ ਹੈ ਤੇ ਕਾਮਨਾ ਕਰਦਾ ਹੈ ਕੇ ਇਹ ਭਵਿੱਖ ’ਚ ਵੀ ਪਾਰਟੀ ਦੀ ਚੜ੍ਹਦੀ ਕਲਾਂ ਲਈ ਯੋਗਦਾਨ ਪਾਉਂਦੇ ਰਹਿਣ।

ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਨਿਯੁਕਤੀ ਪੱਤਰ ਵੇਖ ਨੌਜਵਾਨ ਨੂੰ ਚੜ੍ਹਿਆ ਚਾਅ, ਸੱਚਾਈ ਸਾਹਮਣੇ ਆਉਣ 'ਤੇ ਉੱਡੇ ਹੋਸ਼

ਇਸ ਮੌਕੇ ਮੰਤਰੀ ਧਾਲੀਵਾਲ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਪ੍ਰਧਾਨ ਕੁਲਦੀਪ ਸਿੰਘ ਮਥਰੇਵਾਲ, ਦਲਜੀਤ ਸਿੰਘ ਮਿਆਦੀਆਂ, ਕੁਨਾਲ ਧਵਨ ਅਬਜਰਵਰ ਅਤੇ ਪਾਰਟੀ ਦੇ ਹੋਰ ਆਗੂਆਂ ਵੱਲੋਂ ਵੀ ਚੇਅਰਮੈਨ ਵਰੁਣ ਰਾਜਾਸਾਂਸੀ ਨੂੰ ਮੂੰਹ ਕਰਵਾ ਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਚੇਅਰਮੈਨ ਵਰੁਣ ਕੁਮਾਰ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News