ਪਿੰਡ ਦੇ ਵਿਕਾਸ ਕਾਰਜਾਂ ਦੀਆਂ ਗ੍ਰਾਂਟਾਂ ''ਚ ਕਰੋੜਾਂ ਦਾ ਗ਼ਬਨ ਕਰਨ ਵਾਲੇ 5 ਪੰਚਾਇਤ ਮੈਂਬਰਾਂ ਦਾ ਪਰਦਾਫਾਸ਼
Thursday, Mar 07, 2024 - 08:04 PM (IST)
ਚੰਡੀਗੜ੍ਹ– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ਼ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ''ਤੁਹਾਡੇ ਘਰ ਮਾੜਾ ਟਾਈਮ ਆਉਣ ਵਾਲਾ ਹੈ, ਟਾਲਣ ਲਈ ਕਰਨਾ ਪਵੇਗਾ ਹਵਨ'', ਕਹਿ ਕੇ ਲੁੱਟ ਲਿਆ NRI ਪਰਿਵਾਰ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਪਿੰਡ ਬੇਨਕਾ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e