ਧਾਰੀਵਾਲ ''ਚ ਦੂਜੀ ਵਾਰ ਸਬਜ਼ੀ ਦੀਆਂ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
Sunday, Jun 21, 2026 - 06:32 PM (IST)
ਗੁਰਦਾਸਪੁਰ (ਗੁਰਪ੍ਰੀਤ)- ਕਸਬਾ ਧਾਰੀਵਾਲ 'ਚ ਲਗਾਤਾਰ ਦੂਜੀ ਰਾਤ ਸਬਜ਼ੀ ਦੀਆਂ ਦੁਕਾਨਾਂ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਨਾਲ ਦੁਕਾਨਦਾਰਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਦੁਕਾਨਦਾਰਾਂ ਮੁਤਾਬਕ ਪਹਿਲਾਂ ਵੀ ਅੱਗ ਲੱਗੀ ਸੀ। ਉਸ ਸਮੇਂ ਉਨ੍ਹਾਂ ਨੇ ਰਾਤ ਨੂੰ ਅੱਗ ਬੁਝਾ ਕੇ ਘਰ ਜਾਣ ਤੋਂ ਬਾਅਦ ਕਿਸੇ ਸ਼ਰਾਰਤੀ ਅਨਸਰ ਨੇ ਫਿਰ ਅੱਗ ਲਾ ਦਿੱਤੀ, ਜਿਸ ਨਾਲ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ: ਪੈਸੇ ਵਾਪਸ ਮੰਗਣ ’ਤੇ ਕਰ ਦਿੱਤੀ ਅੰਨ੍ਹੇਵਾਹ ਫਾਈਰਿੰਗ, ਫਾਈਨਾਂਸਰ ਦੇ ਪਰਿਵਾਰ ਦੇ 4 ਮੈਂਬਰ ਗੰਭੀਰ ਜ਼ਖਮੀ
ਮੌਕੇ 'ਤੇ ਪਹੁੰਚੇ ਸ਼ਿਵ ਸੈਨਾ ਆਗੂ ਹਨੀ ਮਹਾਜਨ ਨੇ ਦੁਕਾਨਦਾਰਾਂ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂ ਹਨੀ ਮਹਾਜਨ ਅਤੇ ਦੁਕਾਨਦਾਰਾਂ ਨੇ ਕਿਹਾ ਕਿ ਲਗਾਤਾਰ ਦੋ ਰਾਤਾਂ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਹੈ, ਜਿਸ ਕਾਰਨ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਹੈ। ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਰਾਰਤੀ ਅਨਸਰ ਨੂੰ ਜਲਦ ਤੋਂ ਜਲਦ ਲੱਭ ਕੇ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
