ਕਾਰ ਦੀ ਟੱਕਰ ਵੱਜਣ ਨਾਲ ਸਬਜ਼ੀ ਵਿਕ੍ਰੇਤਾ ਜ਼ਖਮੀ
Thursday, Dec 26, 2024 - 06:28 PM (IST)
ਬਟਾਲਾ (ਸਾਹਿਲ)-ਸਥਾਨਕ ਖਜੂਰੀ ਗੇਟ ਵਿਖੇ ਇਕ ਕਾਰ ਚਾਲਕ ਵੱਲੋਂ ਟੱਕਰ ਮਾਰ ਕੇ ਸਬਜ਼ੀ ਵਿਕ੍ਰੇਤਾ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਮੁਤਾਬਕ ਕਿਸ਼ੋਰ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਬਿਹਾਰ ਹਾਲ ਵਾਸੀ ਹਰਨਾਮ ਨਗਰ ਬਟਾਲਾ, ਜੋ ਕਿ ਠੇਲ੍ਹੇ ’ਤੇ ਸਬਜ਼ੀ ਵੇਚਦਾ ਹੈ, ਅੱਜ ਇਹ ਸਬਜ਼ੀ ਵੇਚ ਰਿਹਾ ਸੀ ਕਿ ਇਕ ਕਾਰ ਵਾਲੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਸ ਦੀ ਲੱਤ ਟੁੱਟਣ ਨਾਲ ਗੰਭੀਰ ਜ਼ਖਮੀ ਹੋ ਗਿਆ। ਉਪਰੰਤ ਉਸਨੂੰ ਨਾਲ ਦੇ ਸਾਥੀਆਂ ਵੱਲੋਂ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਭਲਕੇ ਪੰਜਾਬ ਵਾਸੀਆਂ ਨੂੰ ਮਿਲੇਗੀ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8