ਤੇਜ਼ ਰਫਤਾਰ ਵਾਹਨ ਨੇ ਕੁਚਲਿਆ ਸਕੂਟਰ ਸਵਾਰ

04/25/2018 4:29:43 PM

ਅੰਮ੍ਰਿਤਸਰ (ਅਰੁਣ) : ਤੇਜ਼ ਰਫਤਾਰ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਮੁਤਾਬਕ ਮੀਰਾਂਕੋਟ ਮੋੜ ਨੇੜੇ ਸਕੂਟਰ 'ਤੇ ਆ ਰਹੇ ਕਸ਼ਮੀਰ ਸਿੰਘ ਵਾਸੀ ਮੀਰਾਂਕੋਟ ਨੂੰ ਤੇਜ਼ ਰਫਤਾਰ ਅਣਪਛਾਤੇ ਵਾਹਨ ਚਾਲਕ ਨੇ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਕਤ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ  ਥਾਣਾ ਏਅਰਪੋਰਟ ਦੀ ਪੁਲਸ ਨੇ ਮ੍ਰਿਤਕ ਵਿਅਕਤੀ ਦੇ ਰਿਸ਼ਤੇਦਾਰ ਲਖਬੀਰ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Related News