ਸੰਤੁਲਨ ਵਿਗੜਨ ਕਾਰਨ ਗੱਡੀ ਡਿਵਾਈਡਰ ਨਾਲ ਟਕਰਾਈ, 2 ਜ਼ਖਮੀ

Thursday, Apr 11, 2024 - 02:37 PM (IST)

ਸੰਤੁਲਨ ਵਿਗੜਨ ਕਾਰਨ ਗੱਡੀ ਡਿਵਾਈਡਰ ਨਾਲ ਟਕਰਾਈ, 2 ਜ਼ਖਮੀ

ਬਟਾਲਾ (ਸਾਹਿਲ)- ਸੰਤੁਲਨ ਵਿਗੜਨ ਕਾਰਨ ਮਹਿੰਦਰਾ ਪਿਕਅਪ ਗੱਡੀ ਡਿਵਾਈਡਰ ਨਾਲ ਜਾ ਟਕਰਾਈ, ਜਿਸ ਨਾਲ ਡਰਾਈਵਰ ਅਤੇ ਸਹਾਇਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ 108 ਐਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਬਟਾਲਾ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਚ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀਡੀਓ ਵਾਇਰਲ, ਅਕਾਲ ਤਖ਼ਤ ਵਲੋਂ ਸਖ਼ਤ ਨੋਟਿਸ

ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਗੁਰਪ੍ਰੀਤ ਪੁੱਤਰ ਚਮਨ ਵਾਸੀ ਕ੍ਰਿਸ਼ਚੀਅਨ ਕਾਲੋਨੀ ਬਟਾਲਾ ਨੇ ਦੱਸਿਆ ਕਿ ਉਹ ਸੀਮੈਂਟ ਦੀ ਦੁਕਾਨ ’ਤੇ ਡਰਾਈਵਰੀ ਦਾ ਕੰਮ ਕਰਦਾ ਹੈ। ਉਹ ਆਪਣੇ ਸਾਥੀ ਪਿੰਕੂ ਪੁੱਤਰ ਪ੍ਰੇਮ ਮਸੀਹ ਵਾਸੀ ਸ਼ਾਹਬਾਦ ਦੇ ਨਾਲ ਮਹਿੰਦਰਾ ਪਿਕਅਪ ਗੱਡੀ ’ਤੇ ਸੀਮੈਂਟ ਲੱਦ ਕੇ ਭਾਗੋਵਾਲ ਸੀਮੈਂਟ ਉਤਾਰਨ ਜਾ ਰਹੇ ਸਨ। ਜਦ ਉਹ ਪਿੰਡ ਖਤੀਬ ਨੇੜੇ ਪੁੱਜੇ ਤਾਂ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਗੱਡੀ ਡਿਵਾਈਡਰ ਨਾਲ ਜਾ ਟਕਰਾਈ ਅਤੇ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ 108 ਐਂਬੂਲੈਂਸ ਦੀ ਮਦਦ ਦੇ ਨਾਲ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਅਨੁਸਾਰ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ।

ਇਹ ਵੀ ਪੜ੍ਹੋ- 'ਈਦ' ਮੌਕੇ ਮੰਤਰੀ ਧਾਲੀਵਾਲ ਪਹੁੰਚੇ ਮਸਜਿਦ, ਮੁਸਲਿਮ ਭਾਈਚਾਰੇ ਨੂੰ ਗਲ ਲਾ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News