ਵਾਹਨ ਚੋਰੀ ਕਰਨ ਵਾਲੇ ਗਿਰੋਹ ਤੇ ਮਹਿਲਾ ਸਮੇਤ 9 ਮੈਂਬਰ ਗ੍ਰਿਫਤਾਰ, 10 ਚੋਰੀ ਕੀਤੇ ਵਾਹਨ ਬਰਾਮਦ

Thursday, Nov 14, 2024 - 02:24 PM (IST)

ਵਾਹਨ ਚੋਰੀ ਕਰਨ ਵਾਲੇ ਗਿਰੋਹ ਤੇ ਮਹਿਲਾ ਸਮੇਤ 9 ਮੈਂਬਰ ਗ੍ਰਿਫਤਾਰ, 10 ਚੋਰੀ ਕੀਤੇ ਵਾਹਨ ਬਰਾਮਦ

ਤਰਨਤਾਰਨ (ਰਮਨ)-ਥਾਣਾ ਸਿਟੀ ਪੱਟੀ ਦੀ ਪੁਲਸ ਨੇ ਬੀਤੇ 8 ਨਵੰਬਰ ਨੂੰ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਚੋਰੀ ਕੀਤੇ 2 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਸੀ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿਛ ਦੌਰਾਨ 7 ਹੋਰ ਮੁਲਜ਼ਮਾਂ ਨੂੰ 8 ਚੋਰੀ ਕੀਤੀਆਂ ਸਕੂਟਰੀਆਂ ਅਤੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਪੱਟੀ ਕਮਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਐੱਸ.ਐੱਸ.ਪੀ ਅਭੀਮਨਿਊ ਰਾਣਾ ਵੱਲੋਂ ਮਿਲੇ ਸਖ਼ਤ ਹੁਕਮਾਂ ਤਹਿਤ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੀ 8 ਨਵੰਬਰ ਨੂੰ ਜਦੋਂ ਥਾਣਾ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਖਾਸ ਵੱਲੋਂ ਦਿੱਤੀ ਗਈ ਗੁਪਤ ਸੂਚਨਾ ਦੇ ਆਧਾਰ ਉਪਰ ਕੁਝ ਵਿਅਕਤੀਆਂ ਵੱਲੋਂ ਚੋਰੀ ਕੀਤੇ ਵਾਹਨਾਂ ਨੂੰ ਅੱਗੇ ਵੇਚਣ ਸਬੰਧੀ ਇਕ ਗਿਰੋਹ ਬਣਾਇਆ ਗਿਆ ਹੈ, ਜੋ ਵੱਖ-ਵੱਖ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਨੂੰ ਚੋਰੀ ਕਰਦੇ ਹੋਏ ਅੱਗੇ ਲੋਕਾਂ ਨੂੰ ਵੇਚਣ ਦਾ ਧੰਦਾ ਕਰਦੇ ਹਨ ਅਤੇ 2 ਮੋਟਰਸਾਈਕਲਾਂ ਨੂੰ ਵੇਚਣ ਲਈ ਇਲਾਕੇ ਵਿਚ ਆ ਰਹੇ ਹਨ। ਇਸ ਸਬੰਧੀ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਦੇ ਸਿੰਘ ਪੁੱਤਰ ਬਗੀਚਾ ਸਿੰਘ ਅਤੇ ਸਾਜਨ ਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ ਵਾਸੀਆਨ ਮੁਹੱਲਾ ਬਰੜਾ ਵਾਰਡ ਨੰਬਰ-5 ਪੱਟੀ ਨੂੰ ਰੋਕਦੇ ਹੋਏ ਬਿਨਾਂ ਨੰਬਰੀ ਮੋਟਰਸਾਈਕਲਾਂ ਦੇ ਕਾਗਜ਼ਾਤ ਦੀ ਮੰਗ ਕੀਤੀ, ਜੋ ਪੇਸ਼ ਨਹੀਂ ਕਰ ਪਾਏ। ਜਿਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਪੱਟੀ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ- ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰਾਂ ਦੀ ਦਰਦਨਾਕ ਮੌਤ, ਦੋਵੇਂ ਨੌਜਵਾਨ ਜਿੰਮ ਤੋਂ ਆ ਰਹੇ ਸੀ ਘਰ

ਡੀ.ਐੱਸ.ਪੀ ਮੰਡ ਨੇ ਦੱਸਿਆ ਕਿ ਇਸ ਕੀਤੀ ਗਈ ਅਗਲੇਰੀ ਪੁੱਛਗਿੱਛ ਦੌਰਾਨ ਉਦੇ ਸਿੰਘ ਅਤੇ ਸਾਜਨਪ੍ਰੀਤ ਸਿੰਘ ਨੇ ਮੰਨਿਆ ਕਿ ਉਹ ਅੰਮ੍ਰਿਤਸਰ ਤੋਂ ਸਕੂਟਰੀਆਂ ਤੇ ਮੋਟਰਸਾਈਕਲ ਚੋਰੀ ਕਰਕੇ ਲਿਆਏ ਹਨ, ਜਿਨ੍ਹਾਂ ਨੂੰ ਕਰਨ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪਿੱਪਲ ਮੁਹੱਲਾ ਪੱਟੀ, ਕਵਲਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪੱਟੀ, ਰਾਜ ਪੁੱਤਰ ਨਿਰਭੈ ਸਿੰਘ, ਅਜੇ ਕੁਮਾਰ ਪੁੱਤਰ ਜਰਮਲ ਸਿੰਘ ਵਾਸੀ ਪੱਟੀ, ਸਾਹਿਲ ਪੁੱਤਰ ਰੋਸ਼ਨ ਲਾਲ , ਲਾਲ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਮਨਦੀਪ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਮੁਹੱਲਾ ਚੱਠੂਆ ਪੱਟੀ ਨੂੰ ਵੇਚੇ ਹਨ। ਡੀ.ਐੱਸ.ਪੀ ਨੇ ਦੱਸਿਆ ਕਿ ਉਕਤ ਸਾਰੇ ਵਿਅਕਤੀਆਂ ਨੂੰ ਪਤਾ ਸੀ ਕਿ ਇਹ ਸਾਰੇ ਵਾਹਨ ਚੋਰੀ ਦੇ ਹਨ ਪ੍ਰੰਤੂ ਉਨ੍ਹਾਂ ਵੱਲੋਂ ਫਿਰ ਵੀ ਖਰੀਦ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਪੰਜ ਸਕੂਟਰੀਆਂ ਅਤੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News