ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਭਗਵੰਤ ਮਾਨ ਨੂੰ CM ਬਣਨ ''ਤੇ ਦਿੱਤੀ ਵਧਾਈ
Wednesday, Mar 16, 2022 - 12:54 PM (IST)
 
            
            ਪਠਾਨਕੋਟ ( ਆਦਿਤਿਆ, ਰਾਜਨ) - ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਵੱਡੀ ਬਹੁਮਤ ਨਾਲ ਅੱਜ ਮੁੱਖ ਮੰਤਰੀ ਦੀ ਸਹੁੰ ਚੁੱਕ ਰਹੇ ਭਗਵੰਤ ਮਾਨ ਨੂੰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਵਧਾਈ ਦਿੱਤੀ ਗਈ। ਜਥੇਬੰਦੀ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਅਤੇ ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਜਥੇਬੰਦੀ ਵਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਕਰਦਿਆਂ ਉਨ੍ਹਾਂ ਦੀ ਵੱਡੀ ਜਿੱਤ ਵਿਚ ਯੋਗਦਾਨ ਪਾਇਆ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਭਗਵੰਤ ਸਿੰਘ ਮਾਨ ਤੋਂ ਉਮੀਦ ਕਰਦੀ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਲੋਕਾਂ ਨੂੰ ਬਿਹਤਰ ਢੰਗ ਨਾਲ ਦੇਣ ਲਈ ਵਿਭਾਗ ਦੀਆਂ ਖਾਲੀ ਪਈਆਂ ਅਸਾਮੀਆਂ ਉੱਪਰ ਜਲਦ ਤੋਂ ਜਲਦ ਰੈਗੂਲਰ ਭਰਤੀ ਕਰੇਗੀ ਤਾਂ ਜੋ ਪਸ਼ੂ ਪਾਲਕਾਂ ਨੂੰ ਬਿਹਤਰ ਸੇਵਾਵਾਂ ਮਿਲ ਸਕਣ। ਇਸ ਮੌਕੇ ਸੂਬਾ ਜਨਰਲ ਸਕੱਤਰ ਜਸਵਿੰਦਰ ਬੜੀ, ਰਾਜੀਵ ਮਲਹੋਤਰਾ, ਹਰਪ੍ਰੀਤ ਸਿੰਘ ਸਿੱਧੂ, ਜਸਵਿੰਦਰ ਸਿੰਘ ਢਿੱਲੋਂ, ਸਤਨਾਮ ਸਿੰਘ ਢੀਂਡਸਾ, ਗੁਰਦੀਪ ਸਿੰਘ ਛੰਨਾਂ ਆਦਿ ਆਗੂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            